07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ

ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਮਿਤੀ 7 ਅਗਸਤ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਬਰਨਾਲਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਸੁਰਜੀਤ ਸਿੰਘ ਠੀਕਰੀਵਾਲਾ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਨੇ ਦੱਸਿਆ ਕਿ ਸਵੇਰੇ 7:30 ਵਜੇ ਤੋਂ 11:30 ਵਜੇ ਤੱਕ ਗੁਰੂ ਘਰ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕਰਨਗੇ।

ਅਜੀਤ ਡੈਸਕ 07-08-2026
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਮਿਤੀ 7 ਅਗਸਤ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਬਰਨਾਲਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਸੁਰਜੀਤ ਸਿੰਘ ਠੀਕਰੀਵਾਲਾ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਨੇ ਦੱਸਿਆ ਕਿ ਸਵੇਰੇ 7:30 ਵਜੇ ਤੋਂ 11:30 ਵਜੇ ਤੱਕ ਗੁਰੂ ਘਰ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕਰਨਗੇ। ਸਾਵਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਖੀਰ ਅਤੇ ਪੂੜਿਆਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਭਗਤਪੁਰਾ ਵਿਖੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।