ਤੀਆਂ ਦਾ ਤਿਉਹਾਰ ਮਨਾਇਆ
ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) – ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਗੋਬਿੰਦਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਲੋਕ ਗੀਤ ਗਾਏ, ਗਿੱਧਾ ਪਾਇਆ ਅਤੇ ਆਪਸੀ ਮਿਲਾਪ ਰਾਹੀਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਪ
ਪਿੰਡ ਗੋਬਿੰਦਪੁਰਾ ਵਿਖੇ ਤੀਆਂ ਦੇ ਤਿਉਹਾਰ ਮੌਕੇ ਇਕੱਠੀਆਂ ਹੋਈਆਂ ਮੁਟਿਆਰਾਂ ਬੋਲੀਆਂ ਪਾਉਂਦੀਆਂ ਹੋਈਆਂ । ਤਸਵੀਰ : ਮੇਘ ਰਾਜ ਜੋਸ਼ੀ
07-08-2026
ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) – ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਗੋਬਿੰਦਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਲੋਕ ਗੀਤ ਗਾਏ, ਗਿੱਧਾ ਪਾਇਆ ਅਤੇ ਆਪਸੀ ਮਿਲਾਪ ਰਾਹੀਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ ਅਤੇ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਰਪੰਚ ਕਰਮਜੀਤ ਕੌਰ, ਦਵਿੰਦਰ ਸਿੰਘ ਬੋਪਾਰਾਏ, ਕਮਲਜੀਤ ਕੌਰ, ਸਿਮਰਨਜੀਤ ਕੌਰ, ਸੁਖਪ੍ਰੀਤ ਕੌਰ, ਬਲਜਿੰਦਰ ਕੌਰ, ਬਲਜੀਤ ਕੌਰ, ਗਗਨਦੀਪ ਅੱਤਰੀ, ਯਾਦਵਿੰਦਰ ਅੱਤਰੀ, ਭਾਲਵਿੰਦਰ ਸਿੰਘ ਚਹਿਲ, ਬਿੰਦਰ ਸਿੰਘ ਦੁਕਾਨਵਾਲੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਤਿਉਹਾਰ ਦੀ ਰੌਣਕ ਨੂੰ ਚਾਰ ਚੰਨ ਲਗਾਏ।