08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਹੁਪੱਖੀ ਸ਼ਖ਼ਸੀਅਤ ਗੁਰਚਰਨ ਸਿੰਘ ਰਾਮਾਂ ਦਾ ਕੀਤਾ ਸਨਮਾਨ

ਭਦੌੜ, 7 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)–ਬਹੁਪੱਖੀ ਸ਼ਖ਼ਸੀਅਤ ਗੁਰਚਰਨ ਸਿੰਘ ਰਾਮਾਂ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਮੈਨੇਜਮੈਂਟ, ਪਿ੍ਰੰਸੀਪਲ ਅਤੇ ਸਟਾਫ਼ ਵਲੋਂ ਉਚੇਚੇ ਤੌਰ ’ਤੇ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫਸਰ ਵਜੋਂ ਲੰਬੇ ਅਰਸੇ ਤੋਂ ਇਸ ਬਹੁ ਵੱਕਾਰੀ ਸੰਸਥਾ ਵਿਚ ਵਿਲੱਖਣ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

ਅਜੀਤ ਡੈਸਕ 08-08-2026
ਭਦੌੜ, 7 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)–ਬਹੁਪੱਖੀ ਸ਼ਖ਼ਸੀਅਤ ਗੁਰਚਰਨ ਸਿੰਘ ਰਾਮਾਂ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਮੈਨੇਜਮੈਂਟ, ਪਿ੍ਰੰਸੀਪਲ ਅਤੇ ਸਟਾਫ਼ ਵਲੋਂ ਉਚੇਚੇ ਤੌਰ ’ਤੇ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫਸਰ ਵਜੋਂ ਲੰਬੇ ਅਰਸੇ ਤੋਂ ਇਸ ਬਹੁ ਵੱਕਾਰੀ ਸੰਸਥਾ ਵਿਚ ਵਿਲੱਖਣ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਅਦਾਰੇ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਭਰਵਾਂ ਯੋਗਦਾਨ ਪਾਇਆ ਹੈ। ਇਸ ਲਈ ਅਸੀਂ ਇਸ ਮਾਣਮੱਤੀ ਸ਼ਖ਼ਸੀਅਤ ਨੂੰ ਸਨਮਾਨਿਤ ਕਰਨ ਤੇ ਬੇਹੱਦ ਫ਼ਖ਼ਰ ਮਹਿਸੂਸ ਕਰ ਰਹੇ ਹਾਂ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਸਨਮਾਨਿਤ ਸ਼ਖ਼ਸੀਅਤ ਰਾਮਾਂ ਨੂੰ ਇਸ ਸਨਮਾਨ ਬਦਲੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਤੰਦਰੁਸਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਆਰੀਆਭੱਟ ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ। ਆਰੀਆਭੱਟ ਕਾਲਜ ਦਾ ਐਮ.ਏ. ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨ... ਅਗਲੀ ਖ਼ਬਰ ਅਦਾਲਤ ਵਲੋਂ ਚੋਰੀ ਦੇ ਦੋਸ਼ ’ਚੋਂ ਇਕ ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।