08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਿਧਾਇਕ ਗੱਜਣਮਾਜਰਾ ਨੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦੇ ਵਿਧਾਨ ਸਭਾ ’ਚ ਉਠਾਏ

ਅਮਰਗੜ੍ਹ, 7 ਅਗਸਤ (ਪਵਿੱਤਰ ਸਿੰਘ) - ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਵਿਧਾਨ ਸਭਾ ਦੇ 16ਵੇਂ ਕਾਰਜਕਾਲ ਦੇ 13ਵੇਂ ਸਮਾਗਮ ਦੌਰਾਨ ਦੋ ਮਹੱਤਵਪੂਰਨ ਗੈਰ-ਸਰਕਾਰੀ ਮਤੇ ਪੇਸ਼ ਕਰਦਿਆਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਬੜੀ ਦ੍ਰਿੜਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਇਆ।

ਪਿੰਡ ਚੀਮਾ-ਜੋਧਪੁਰ ਦੇ ਬੱਸ ਅੱਡੇ ’ਤੇ ਮੋਟਰਸਾਈਕਲ ’ਤੇ ਚੜ੍ਹੀ ਥਾਰ ਦਾ ਦ੍ਰਿਸ਼। ਤਸਵੀਰ : ਸੋਨੀ ਚੀਮਾ ਵਿਧਾਨ ਸਭਾ ‘ਚ ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਹਲਕਾ ਵਿਧਾਇਕ ਅਮਰਗੜ। ਤਸਵੀਰ : ਪਵਿੱਤਰ ਸਿੰਘ 08-08-2026
ਅਮਰਗੜ੍ਹ, 7 ਅਗਸਤ (ਪਵਿੱਤਰ ਸਿੰਘ) - ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਵਿਧਾਨ ਸਭਾ ਦੇ 16ਵੇਂ ਕਾਰਜਕਾਲ ਦੇ 13ਵੇਂ ਸਮਾਗਮ ਦੌਰਾਨ ਦੋ ਮਹੱਤਵਪੂਰਨ ਗੈਰ-ਸਰਕਾਰੀ ਮਤੇ ਪੇਸ਼ ਕਰਦਿਆਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਬੜੀ ਦ੍ਰਿੜਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਨੌਜਵਾਨਾਂ ਦੀ ਸੰਭਾਲ ਹੀ ਇੱਕ ਮਜ਼ਬੂਤ, ਖੁਸ਼ਹਾਲ ਅਤੇ ਆਤਮ ਨਿਰਭਰ ਪੰਜਾਬ ਦੀ ਨੀਂਹ ਹੈ।ਮਤੇ ‘ਤੇ ਬੋਲਦਿਆਂ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਸਕੂਲੀ ਸਿੱਖਿਆ ਨੂੰ ਸਿਰਫ਼ ਪਾਠ-ਪੁਸਤਕਾਂ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਜੀਵਨ ਨਾਲ ਜੋੜਿਆ ਜਾਵੇ। ਉਨ੍ਹਾਂ ਰਾਜ ਸਰਕਾਰ ਨੂੰ ਸਿਫ਼ਾਰਸ਼ ਕੀਤੀ ਕਿ ਸਕੂਲਾਂ ਵਿੱਚ ਅਜਿਹਾ ਵਿਸ਼ੇਸ਼ ਅਤੇ ਵਿਹਾਰਕ ਸਿਲੇਬਸ ਤਿਆਰ ਕੀਤਾ ਜਾਵੇ, ਜਿਸ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਅ, ਸਿਹਤਮੰਦ ਜੀਵਨ-ਸ਼ੈਲੀ, ਸਵੈ-ਰੁਜ਼ਗਾਰ,ਉਦਯੋਗਤਾ,ਆਰਥਿਕ ਸਾਖਰਤਾ,ਵਿਅਕਤੀਤਵ ਵਿਕਾਸ ਅਤੇ ਜੀਵਨ-ਜਾਚ ਵਰਗੇ ਵਿਸ਼ਿ ਆਂ ਬਾਰੇ ਸਿਖਲਾਈ ਦਿੱਤੀ ਜਾ ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ਵਿੱਚ ਡਿਗਰੀਆਂ ਦੇ ਨਾਲ-ਨਾਲ ਹੁਨਰ,ਆਤਮ-ਵਿਸ਼ਵਾਸ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਨੈਤਿਕ ਕਦਰਾਂ-ਕੀਮਤਾਂ ਵੀ ਬਰਾਬਰ ਮਹੱਤਵ ਰੱਖਦੀਆਂ ਹਨ। ਜੇਕਰ ਵਿਦਿਆਰਥੀਆਂ ਨੂੰ ਸਕੂਲੀ ਪੱਧਰ ਤੋਂ ਹੀ ਜੀਵਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਕੀਤਾ ਜਾਵੇ ਤਾਂ ਉਹ ਨਾ ਸਿਰਫ਼ ਆਪਣੇ ਲਈ, ਸਗੋਂ ਸਮਾਜ ਅਤੇ ਦੇਸ਼ ਲਈ ਵੀ ਕੀਮਤੀ ਯੋਗਦਾਨ ਪਾ ਸਕਦੇ ਹਨ। ਪ੍ਰੋਫੈਸਰ ਗੱਜਣਮਾਜਰਾ ਨੇ ਇਹ ਵੀ ਸੁਝਾਅ ਦਿੱਤਾ ਕਿ ਸਕੂਲਾਂ ਵਿੱਚ ਸਮੇਂ-ਸਮੇਂ ‘ਤੇ ਪ੍ਰਸਿੱਧ ਵਿਦਵਾਨਾਂ,ਸਮਾਜ ਸੇਵਕਾਂ, ਸਫ਼ਲ ਉਦਯੋਗਪਤੀਆਂ,ਸਨਅਤਕਾਰਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਤਿਭਾਸ਼ਾਲੀ ਸ਼ਖ਼ਸੀਅਤਾਂ ਦੇ ਪ੍ਰੇਰਣਾਦਾਇਕ ਲੈਕਚਰ ਕਰਵਾਏ ਜਾਣ, ਤਾਂ ਜੋ ਵਿਦਿਆਰਥੀ ਉਨ੍ਹਾਂ ਦੇ ਤਜ਼ਰਬਿਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਹੀ ਦਿਸ਼ਾ ਅਤੇ ਆਤਮ-ਵਿਸ਼ਵਾਸ ਹਾਸਲ ਕਰ ਸਕਣ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ ਆਇਆ ਹੈ ਅਤੇ ਇੱਥੋਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਭਵਿੱਖੀ ਯੋਜਨਾਵਾਂ ਤਿਆਰ ਕੀਤੀਆਂ ਜਾਣ।
ਪਿਛਲੀ ਖ਼ਬਰ ਐੱਸ.ਆਈ.ਆਰ. 2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ-ਹਰਪ੍ਰੀਤ ਸਿੰਘ ਅਗਲੀ ਖ਼ਬਰ ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਤਸ਼ਾਹ ਨਾਲ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।