08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐੱਸ.ਆਈ.ਆਰ. 2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ-ਹਰਪ੍ਰੀਤ ਸਿੰਘ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

7 ਬੀਐਨਐਲ28 ਪ੍ਰੈਸ ਕਾਨਫ਼ਰੰਸ ਦੌਰਾਨ ਐਸ.ਆਈ.ਆਰ. ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ।ਅਜੀਤ ਤਸਵੀਰ ਭਾਜਪਾ ਦਫਤਰ ਵਿਖ਼ੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਜੀਵਨ ਜਿੰਦਲ ਅਤੇ ਹੋਰ ਭਾਜਪਾ ਆਗੂ। ਤਸਵੀਰ – ਮੁਕੇਸ਼ ਕੁਮਾਰ 08-08-2026
ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ’ਤੇ ਸਾਰੇ ਵੋਟਰਾਂ, ਚੋਣ ਅਮਲੇ ਖ਼ਾਸ ਕਰ ਕੇ ਬੀ.ਐਲ.ਓਜ਼., ਰਾਜਨੀਤਕ ਪਾਰਟੀਆਂ ਅਤੇ ਮੀਡੀਆ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਵਿਸ਼ੇਸ਼ ਗਹਿਰੀ ਪ੍ਰਿੰਸੀਪਲ ਸੁਧਾਈ ਦੇ ਮੁਕੰਮਲ ਹੋਏ ਪਹਿਲੇ ਪੜਾਅ ਦੇ ਅੰਕੜੇ ਸਾਂਝੇ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ 3 ਚੋਣ ਰਜਿਸਟਰੇਸ਼ਨ ਅਧਿਕਾਰੀਆਂ (ਈ.ਆਰ.ਓ.) ਤੋਂ ਇਲਾਵਾ ਸਹਾਇਕ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਏ.ਈ.ਆਰ.ਓ - 1 ਅਤੇ ਏ.ਈ.ਆਰ.ਓ - 2, 58 ਸੁਪਰਵਾਈਜ਼ਰਾਂ ਅਤੇ 558 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਦੇ ਸਮਰਪਿਤ ਯਤਨਾਂ ਸਦਕਾ ਇਹ ਪੜਾਅ ਨੇਪਰੇ ਚਾੜ੍ਹਿਆ ਗਿਆ । ਇਸ ਤੋਂ ਇਲਾਵਾ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਖ਼ਾਸ ਕਰ ਕੇ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੇ ਵੀ ਅਹਿਮ ਭੂਮਿਕਾ ਨਿਭਾਈ। ਘਰ-ਘਰ ਗਣਨਾ ਪੜਾਅ ਦੌਰਾਨ, ਬੀ.ਐਲ.ਓ. ਗਣਨਾ ਫਾਰਮ ਵੰਡਣ ਲਈ ਵੋਟਰਾਂ ਦੇ ਰਿਕਾਰਡ ਕੀਤੇ ਪਤਿਆਂ ’ਤੇ ਗਏ। ਇਸ ਤੋਂ ਬਾਅਦ, ਉਹ ਭਰੇ ਹੋਏ ਫਾਰਮ ਇਕੱਠੇ ਕਰਨ ਲਈ ਘੱਟੋ-ਘੱਟ ਤਿੰਨ ਵਾਰ ਵੋਟਰਾਂ ਦੇ ਘਰ ਗਏ। ਇਸ ਦੌਰਾਨ ਜਿਹੜੇ ਵੋਟਰ ਘਰ ਮੌਜੂਦ ਨਹੀਂ ਸਨ, ਉਨ੍ਹਾਂ ਦੇ ਘਰਾਂ ’ਤੇ ਸੂਚਨਾ ਸਟਿੱਕਰ ਲਗਾਏ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 485873 ਰਜਿਸਟਰਡ ਵੋਟਰ ਸਨ। ਇਨ੍ਹਾਂ ਵਿਚੋਂ 453618 ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਕੇ ਸਰਗਰਮੀ ਨਾਲ ਹਿੱਸਾ ਲਿਆ। ਪ੍ਰਾਪਤ ਨਾ ਕੀਤੇ ਗਏ ਯੋਗ ਫਾਰਮਾਂ (ਏ.ਐਸ.ਡੀ.ਡੀ.- ਗੈਰਹਾਜ਼ਰ/ਸ਼ਿਫਟਡ/ਮ੍ਰਿਤਕ/ਡੁਪਲੀਕੇਟ) ਦੀ ਕੁੱਲ ਗਿਣਤੀ 32255 ਹੈ, ਜੋ ਕੁੱਲ ਵੋਟਰਾਂ ਦਾ 6.64 ਫ਼ੀਸਦੀ ਹੈ। ਇਨ੍ਹਾਂ ਵਿਚੋਂ ਮ੍ਰਿਤਕ 14099, ਟਰੇਸ ਨਾ ਕੀਤੇ ਗਏ/ਗੈਰਹਾਜ਼ਰ 3996, ਸਥਾਈ ਤੌਰ ’ਤੇ ਸ਼ਿਫ਼ਟ ਹੋਏ 11727, ਹੋਰ 154 ਅਤੇ ਪਹਿਲਾਂ ਤੋਂ ਇਨਰੋਲਡ 2279 ( ਜਿਹੜੇ ਕਿਸੇ ਹੋਰ ਜਗ੍ਹਾ ਉੱਤੇ ਰਜਿਸਟਰਡ) ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰੇਕ ਰਜਿਸਟਰਡ ਵੋਟਰ ਤੱਕ ਪਹੁੰਚ ਕਰਨ ਲਈ ਹਰ ਸੰਭਵ ਯਤਨ ਕੀਤਾ ਗਿਆ ਹੈ। ਹਾਲਾਂਕਿ, ਜੇਕਰ ਕਿਸੇ ਵਿਅਕਤੀ ਦਾ ਨਾਮ ਡਰਾਫ਼ਟ ਵੋਟਰ ਸੂਚੀ ’ਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ ਦਰਮਿਆਨ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿਚ ਆਪਣਾ ਕਲੇਮ ਦਰਜ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ 2003 ਦੀ ਵੋਟਰ ਸੂਚੀ ਨਾਲ ਨਹੀਂ ਹੋਈ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਣ-ਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ 13 ਅਗਸਤ ਤੋਂ ਸ਼ੁਰੂ ਕੀਤੀ ਜਾਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਮੌੜ ਨਾਭਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦੇ ਵਿਧਾਨ ਸਭਾ ’ਚ ਉਠਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।