ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਹੋਈ ਬੇਨਕਾਬ - ਸਰਜੀਵਨ ਜਿੰਦਲ
ਸੰਗਰੂਰ, 7 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲਾ ਸੰਗਰੂਰ ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.
ਸੰਗਰੂਰ, 7 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲਾ ਸੰਗਰੂਰ ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਇਹ ਵੀ ਕਿਹਾ ਕਿ ਮੂਲ ਤਨਖ਼ਾਹ ਅਤੇ ਮਹਿੰਗਾਈ ਭੱਤਾ ਵੱਖ-ਵੱਖ ਉਦੇਸ਼ਾਂ ਲਈ ਹੁੰਦੇ ਹਨ ਅਤੇ ਦੋਵਾਂ ਦੀ ਤੁਲਨਾ ਕਰ ਕੇ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਦਾ ਹਵਾਲਾ ਦੇਣ ਵਾਲੀ ਸਰਕਾਰ ਦੀ ਦਲੀਲ ਨੂੰ ਵੀ ਅਦਾਲਤ ਨੇ ਰੱਦ ਕਰਦਿਆਂ ਕਿਹਾ ਕਿ ਆਰਥਿਕ ਮੁਸ਼ਕਲਾਂ ਦੇ ਨਾਂ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਨਹੀਂ ਰੋਕੇ ਜਾ ਸਕਦੇ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਇਸ਼ਤਿਹਾਰਾਂ ਅਤੇ ਹੋਰ ਗੈਰ-ਉਤਪਾਦਕ ਖਰਚਿਆਂ ਨੂੰ ਮੁਲਾਜ਼ਮਾਂ ਦੇ ਬਕਾਏ ਰੋਕਣ ਦਾ ਜਾਇਜ਼ ਕਾਰਨ ਨਹੀਂ ਬਣਾਇਆ ਜਾ ਸਕਦਾ। ਇਸ ਮੌਕੇ ਉਹਨਾਂ ਦੇ ਨਾਲ ਮੌਜੂਦ ਪ੍ਰੋ. ਓਂਕਾਰ ਸਿੰਘ ਸਿੱਧੂ ਅਤੇ ਜਿਲ੍ਹਾ ਜਨਰਲ ਸਕੱਤਰ ਪ੍ਰਦੀਪ ਗਰਗ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ‘ਆਪ’ ਸਰਕਾਰ ਦੀਆਂ ਗਲਤ ਤਰਜੀਹਾਂ ਅਤੇ ਵਿੱਤੀ ਕੁਪ੍ਰਬੰਧਨ ਦੇ ਸ਼ਿਕਾਰ ਬਣੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਡੀ.ਏ. ਦਾ ਸਾਰਾ ਬਕਾਇਆ ਜਾਰੀ ਕਰੇ। ਉਨ੍ਹਾਂ ਕਿਹਾ, “ਇਹ ਸਿਰਫ਼ ਡੀ.ਏ. ਦੇ ਬਕਾਏ ਦਾ ਮਾਮਲਾ ਨਹੀਂ, ਸਗੋਂ ਉਸ ਸਰਕਾਰ ਦੀ ਭਰੋਸੇਯੋਗਤਾ ਦਾ ਸਵਾਲ ਹੈ ਜਿਸ ਨੇ ਮੁਲਾਜ਼ਮਾਂ ਨੂੰ ਸਨਮਾਨ ਦੇਣ ਦਾ ਵਾਅਦਾ ਕੀਤਾ ਸੀ, ਪਰ ਬਦਲੇ ਵਿੱਚ ਉਨ੍ਹਾਂ ਨੂੰ ਸਿਰਫ਼ ਵਾਅਦਾ ਖ਼ਿਲਾਫ਼ੀ, ਅਦਾਲਤੀ ਲੜਾਈਆਂ ਅਤੇ ਆਰਥਿਕ ਅਸੁਰੱਖਿਆ ਦਿੱਤੀ।” ਇਸ ਮੌਕੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਕੋ ਕਨਵੀਨਰ, ਅੰਮ੍ਰਿਤ ਬਰਾੜ, ਪਰਮਜੀਤ ਸਿੰਘ ਭਿੰਦੀ ਅਤੇ ਪੂਰੂ ਭਾਰਦਵਾਜ ਵੀ ਮੌਜੂਦ ਸਨ।