10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ

ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਸਹੂਲਤ ਸ਼ੁਰੂ ਹੋਈ ਹੈ। ਸਿਵਲ ਹਸਪਤਾਲ ਧੂਰੀ ਵਿਖੇ ਡਾ.

ਅਜੀਤ ਡੈਸਕ 10-08-2026
ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਸਹੂਲਤ ਸ਼ੁਰੂ ਹੋਈ ਹੈ। ਸਿਵਲ ਹਸਪਤਾਲ ਧੂਰੀ ਵਿਖੇ ਡਾ. ਮੀਨਾਕਸ਼ੀ ਗਰਗ (ਸਕਿਨ ਸਪੈਸ਼ਲਿਸਟ, ਗੋਲਡ ਮੈਡਲਿਸਟ) ਨੇ ਅੱਜ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਡਾ. ਮੀਨਾਕਸ਼ੀ ਗਰਗ ਵੱਲੋਂ ਸਿਵਲ ਹਸਪਤਾਲ ਧੂਰੀ ਵਿਖੇ ਚਮੜੀ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਮਾਹਿਰ ਡਾਕਟਰੀ ਸਲਾਹ ਦਿੱਤੀ ਜਾਵੇਗੀ। ਚਮੜੀ ਦੀ ਐਲਰਜੀ, ਮੁਹਾਸੇ, ਦਾਗ-ਧੱਬੇ, ਖਾਰਸ਼, ਵਾਲਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਹੋਰ ਚਮੜੀ ਰੋਗਾਂ ਸਬੰਧੀ ਮਰੀਜ਼ ਮਾਹਿਰ ਡਾਕਟਰ ਨਾਲ ਸਲਾਹ ਲੈ ਸਕਣਗੇ। ਡਾ. ਮੀਨਾਕਸ਼ੀ ਗਰਗ ਦੀਆਂ ਸੇਵਾਵਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸਿਵਲ ਹਸਪਤਾਲ ਧੂਰੀ ਵਿਖੇ ਉਪਲਬਧ ਰਹਿਣਗੀਆਂ। ਡਾ. ਮੀਨਾਕਸ਼ੀ ਗਰਗ ਦੇ ਸਿਵਲ ਹਸਪਤਾਲ ਧੂਰੀ ਵਿਖੇ ਜੁਆਇਨ ਕਰਨ ਨਾਲ ਧੂਰੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਮਿਲਣ ਦੀ ਸਹੂਲਤ ਮਿਲੇਗੀ। ਲੋਕਾਂ ਲਈ ਇਹ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਲਾਹੇਵੰਦ ਕਦਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।