11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

3 ਕੁਇੰਟਲ ਭੁੱਕੀ ਚੂਰਾ ਪੋਸਤ ਅਤੇ ਟਰੱਕ ਸਮੇਤ ਤਿੰਨ ਪੁਲਿਸ ਅੜਿੱਕੇ

ਬਰਨਾਲਾ, 10 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 40 ਕਿੱਲੋ ਭੁੱਕੀ ਚੂਰਾ ਸਮੇਤ ਕਾਬੂ ਕਰ ਕੇ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਕਾਲਾ ਪੁੱਤਰ ਜੱਗਾ ਸਿੰਘ ਵਾਸੀ ਗਲੀ ਨੰ: 12 ਰਾਏਕੋਟ ਰੋਡ ਬਰਨਾਲਾ ਅਤੇ ਸੁਖਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਬਾਹਰਲੇ ਸੂਬਿਆਂ ਵਿਚੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ।

ਅਜੀਤ ਡੈਸਕ 11-08-2026
ਬਰਨਾਲਾ, 10 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 40 ਕਿੱਲੋ ਭੁੱਕੀ ਚੂਰਾ ਸਮੇਤ ਕਾਬੂ ਕਰ ਕੇ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਕਾਲਾ ਪੁੱਤਰ ਜੱਗਾ ਸਿੰਘ ਵਾਸੀ ਗਲੀ ਨੰ: 12 ਰਾਏਕੋਟ ਰੋਡ ਬਰਨਾਲਾ ਅਤੇ ਸੁਖਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਬਾਹਰਲੇ ਸੂਬਿਆਂ ਵਿਚੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਲਿਆ ਕੇ ਬਰਨਾਲਾ ਹੰਡਿਆਇਆ ਏਰੀਏ ਵਿਚ ਵੇਚਣ ਦੀ ਫ਼ਿਰਾਕ ਵਿਚ ਹਨ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਅਮਨਦੀਪ ਸਿੰਘ ਕਾਲਾ ਅਤੇ ਸੁਖਦੀਪ ਸਿੰਘ ਨੂੰ 40 ਕਿੱਲੋ ਭੁੱਕੀ ਚੂਰਾ ਪੋਸਤ, ਇੱਕ ਟਰੱਕ ਨੰਬਰੀ ਪੀ.ਬੀ. 02 ਸੀ.ਆਰ. 8218 ਸਮੇਤ ਕਾਬੂ ਕਰ ਕੇ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਯਾਦਗਾਰੀ ਸਮਾਗਮ ਭਲਕੇ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਬੀਬੜੀਆਂ ਮੰਦਰ ਸ਼ਹਿਣਾ ਵਿਖੇ ਤੀਆਂ ਦਾ ਮੇਲਾ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।