ਪਿੰਡ ਮਹਿਲਾਂ ਚੌਕ ਵਿਖੇ ਕਰੀਬ 4.81 ਕਰੋੜ ਦੀ ਲਾਗਤ ਨਾਲ ਨਹਿਰੀ ਪਾਈਪਲਾਈਨਾਂ ਪਾਉਣ ਦਾ ਕੰਮ ਮੁਕੰਮਲ
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਮਹਿਲਾਂ ਚੌਂਕ ਵਿਖੇ ਪਹੁੰਚ ਕੇ ਪਿੰਡ ਵਿੱਚ ਚੱਲ ਰਹੇ, ਮੁਕੰਮਲ ਹੋ ਚੁੱਕੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਮੁਕੰਮਲ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਸ੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਮਹਿਲਾਂ ਚੌਕ ਵਿਖੇ ਲਗਭਗ 4.
ਉ
ਉਦਘਾਟਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
11-08-2026
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਮਹਿਲਾਂ ਚੌਂਕ ਵਿਖੇ ਪਹੁੰਚ ਕੇ ਪਿੰਡ ਵਿੱਚ ਚੱਲ ਰਹੇ, ਮੁਕੰਮਲ ਹੋ ਚੁੱਕੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਮੁਕੰਮਲ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਸ੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਮਹਿਲਾਂ ਚੌਕ ਵਿਖੇ ਲਗਭਗ 4.81 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਈਪਲਾਈਨਾਂ ਪਾਉਣ ਦਾ ਕੰਮ ਮੁਕੰਮਲ ਹੋਇਆ ਹੈ ਤੇ ਇਹ ਪ੍ਰੋਜੈਕਟ ਲੋਕ ਅਰਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਹੋਰ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 1.90 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਪਾਈਪਲਾਈਨ ਪ੍ਰੋਜੈਕਟ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੇ ਲੋਕਾਂ ਨੂੰ ਲੰਮੇ ਸਮੇਂ ਤੱਕ ਲਾਭ ਮਿਲੇਗਾ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਮਹਿਲਾਂ ਚੌਕ ਵਿੱਚ ਪਹਿਲਾਂ ਹੀ ਲਗਭਗ 5 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਜਾਂ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰਹਿਣ, ਸਗੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਉਨ੍ਹਾਂ ਦਾ ਅਸਲ ਲਾਭ ਮਿਲੇ। ਇਸੇ ਤਹਿਤ ਲੰਮੇ ਸਮੇਂ ਤੋਂ ਲਟਕਦੇ ਜਾਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਸਥਾਨਕ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਮਹਿਲਾਂ ਚੌਕ ਦੇ ਲੋਕਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਥੇ ਇੰਟਰਲਾਕ ਟਾਇਲਾਂ ਲਗਾਉਣ ਸਮੇਤ ਲੋੜੀਂਦੇ ਕਾਰਜ ਕਰਕੇ ਇਕ ਸੁੰਦਰ ਪਾਰਕ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਪਾਰਕ ਨਾਲ ਪਿੰਡ ਦੇ ਬੱਚਿਆਂ ਨੂੰ ਖੇਡਣ ਲਈ ਉਚਿਤ ਥਾਂ ਮਿਲੇਗੀ ਅਤੇ ਬਜ਼ੁਰਗਾਂ ਸਮੇਤ ਆਮ ਲੋਕਾਂ ਨੂੰ ਵੀ ਬਿਹਤਰ ਵਾਤਾਵਰਣ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼-ਸੁਥਰੇ ਅਤੇ ਸੁੰਦਰ ਜਨਤਕ ਸਥਾਨ ਵਿਕਸਿਤ ਕਰਨਾ ਵੀ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਪਿੰਡਾਂ ਵਿੱਚ ਰਾਤ ਸਮੇਂ ਆਮ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸਟ੍ਰੀਟ ਲਾਈਟਾਂ ਦੀ ਵਿਵਸਥਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਲਗਭਗ 3 ਲੱਖ ਸਟ੍ਰੀਟ ਲਾਈਟਾਂ ਲਗਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਮੁੱਖ ਸੜਕਾਂ, ਹਾਈਵੇਅ ਦੇ ਨਾਲ ਲੱਗਦੇ ਪਿੰਡਾਂ ਅਤੇ ਲੋਕਾਂ ਦੀ ਆਵਾਜਾਈ ਵਾਲੀਆਂ ਥਾਵਾਂ ‘ਤੇ ਸਟ੍ਰੀਟ ਲਾਈਟਾਂ ਲਗਾਉਣ ਨਾਲ ਸੁਰੱਖਿਆ ਵਿੱਚ ਹੋਰ ਸੁਧਾਰ ਹੋਵੇਗਾ।ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ-ਜਿਵੇਂ ਗ੍ਰਾਮ ਪੰਚਾਇਤਾਂ ਆਪਣੇ ਮਤੇ ਪਾਸ ਕਰਕੇ ਭੇਜਣਗੀਆਂ, ਉਸੇ ਅਨੁਸਾਰ ਸਟ੍ਰੀਟ ਲਾਈਟਾਂ ਲਗਾਉਣ ਦਾ ਕੰਮ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਲੋੜਾਂ ਅਨੁਸਾਰ ਮਤੇ ਪਾਸ ਕਰਕੇ ਭੇਜਣ, ਤਾਂ ਜੋ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਪਿੰਡਾਂ ਤੱਕ ਪਹੁੰਚਾਇਆ ਜਾ ਸਕੇ। ਪਿੰਡਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੀਸੀਟੀਵੀ ਕੈਮਰੇ ਲਗਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਪਿੰਡਾਂ ਦੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਗ੍ਰਾਮ ਪੰਚਾਇਤਾਂ ਵੱਲੋਂ ਆਪਣੇ ਪੱਧਰ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ, ਜੋ ਪਿੰਡਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਸਾਬਤ ਹੋ ਰਹੇ ਹਨ।ਕੈਬਨਿਟ ਮੰਤਰੀ ਨੇ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਮਹੱਤਵਪੂਰਨ ਚੌਕਾਂ, ਮੁੱਖ ਰਸਤਿਆਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਵਿੱਚ ਮਦਦ ਮਿਲੇਗੀ, ਸਗੋਂ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਜਾਂਚ ਏਜੰਸੀਆਂ ਨੂੰ ਵੀ ਮਹੱਤਵਪੂਰਨ ਸਹਾਇਤਾ ਮਿਲ ਸਕੇਗੀ। ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਬਿਹਤਰ ਜੀਵਨ-ਮਿਆਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ, ਸੜਕਾਂ ਅਤੇ ਪਾਈਪਲਾਈਨਾਂ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਟ੍ਰੀਟ ਲਾਈਟਾਂ ਅਤੇ ਸੀਸੀਟੀਵੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਜਨਤਕ ਥਾਵਾਂ ਨੂੰ ਸੁੰਦਰ ਬਣਾਉਣਾ ਸਰਕਾਰ ਦੀ ਵਿਕਾਸ ਨੀਤੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਸ਼ਹਿਰਾਂ ਦੇ ਬਰਾਬਰ ਲਿਆਉਣਾ ਹੈ। ਇਸ ਦਿਸ਼ਾ ਵਿੱਚ ਪਿੰਡ-ਪਿੰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਨਵੇਂ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਪੰਜਾਬ ਦੇ ਸਰਬਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ।ਇਸ ਮੌਕੇ ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪ੍ਰੀਤੂ, ਸਰਪੰਚ ਮਹਿਲਾ ਰਵਿੰਦਰ ਸਿੰਘ ਮਾਨ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਬਲਾਕ ਸੰਮਤੀ ਦਿੜ੍ਹਬਾ ਦੀ ਉਪ ਚੇਅਰਮੈਨ ਪਰਮਜੀਤ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।