13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਕਸਿਤ ਭਾਰਤ ‘ਜੀ ਰਾਮ ਜੀ ਐਕਟ’ ਸਕੀਮ ਅਧੀਨ ਮਜ਼ਦੂਰਾਂ ਨੂੰ ਸਹੀ ਕੰਮ ਨਾ ਮਿਲਣ ਦੇ ਰੋਸ ਵਜੋਂ ਨਾਅਰੇਬਾਜ਼ੀ

ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਗਹਿਲ)-ਵਿਕਸਿਤ ਭਾਰਤ ਜੀ ਰਾਮ ਜੀ ਐਕਟ ਸਕੀਮ ਅਧੀਨ ਕਾਮਿਆਂ ਨੂੰ ਸਹੀ ਕੰਮ ਨਾ ਮਿਲਣ ਦੇ ਰੋਸ ਵਜੋਂ ਅੱਜ ਪਿੰਡ ਛੀਨੀਵਾਲ ਕਲਾਂ ਵਿਖੇ ਕਾਮਿਆਂ ਵਲੋਂ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਦੀ ਅਗਵਾਈ ਹੇਠ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਮਜ਼ਦੂਰ ਕਾਮਿਆਂ ਦੇ ਇਕੱਠ ਨੂੰ ਸੰਬੋਧਨ ਕਰਨ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਿਸਾਨ ਤੇ ਮਜ਼ਦੂਰ ਮਾਰੂ ਹਨ।

ਅਜੀਤ ਡੈਸਕ 13-08-2026
ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਗਹਿਲ)-ਵਿਕਸਿਤ ਭਾਰਤ ਜੀ ਰਾਮ ਜੀ ਐਕਟ ਸਕੀਮ ਅਧੀਨ ਕਾਮਿਆਂ ਨੂੰ ਸਹੀ ਕੰਮ ਨਾ ਮਿਲਣ ਦੇ ਰੋਸ ਵਜੋਂ ਅੱਜ ਪਿੰਡ ਛੀਨੀਵਾਲ ਕਲਾਂ ਵਿਖੇ ਕਾਮਿਆਂ ਵਲੋਂ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਦੀ ਅਗਵਾਈ ਹੇਠ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਮਜ਼ਦੂਰ ਕਾਮਿਆਂ ਦੇ ਇਕੱਠ ਨੂੰ ਸੰਬੋਧਨ ਕਰਨ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਿਸਾਨ ਤੇ ਮਜ਼ਦੂਰ ਮਾਰੂ ਹਨ। ਸੂਬਾ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਮਨਰੇਗਾ ਤੋਂ ਵਿਕਸਿਤ ਭਾਰਤ ਜੀ ਰਾਮ ਜੀ ਐਕਟ ਲਾਗੂ ਕੀਤਾ ਗਿਆ ਹੈ, ਸਰਕਾਰ ਵਲੋਂ ਨਵੇਂ ਬਣਾਏ ਕਾਨੂੰਨ ਵਿਚ ਰੈਗੂਲਰ ਕੰਮ ਕਰਦੇ ਕਾਮਿਆਂ ਨੂੰ ਹੁਣ ਸਹੀ ਕੰਮ ਨਹੀਂ ਮਿਲ ਰਿਹਾ, ਜਿਸ ਕਰ ਕੇ ਮਜ਼ਦੂਰਾਂ ਦੇ ਤਪਦੇ ਚੁੱਲੇ੍ਹ ਠੰਢੇ ਪੈ ਗਏ ਹਨ। ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਪਹਿਲਾਂ ਹੀ ਗ਼ੁਰਬਤ ਵਿਚ ਜੀਵਨ ਬਸਰ ਕਰ ਰਿਹਾ ਕਿਸਾਨ ਅਤੇ ਮਜ਼ਦੂਰ ਹੋਰ ਗ਼ੁਰਬਤ ਦੀ ਮਾੜੀ ਜ਼ਿੰਦਗੀ ਵੱਲ ਧਸ ਰਿਹਾ ਹੈ। ਇਸ ਮੌਕੇ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਨੇ ਕਿਹਾ ਕਿ ਪਿੰਡ ਛੀਨੀਵਾਲ ਕਲਾਂ ਵਿਖੇ 500 ਦੇ ਕਰੀਬ ਮਨਰੇਗਾ ਸਕੀਮ ਅਧੀਨ ਕਾਮਿਆਂ ਦੇ ਪੁਰਾਣੇ ਕਾਰਡ ਬਣੇ ਹੋਏ ਹਨ। 250 ਦੇ ਕਰੀਬ ਕਾਮੇ ਰੈਗੂਲਰ ਕੰਮ ਕਰ ਕੇ ਆਪਣਾ ਤੇ ਪਰਿਵਾਰਕ ਜੀਵਨ ਬਸਰ ਕਰਕੇ ਹਨ। ਸਰਕਾਰ ਵਲੋਂ ਮਨਰੇਗਾ ਤੋਂ ਬਦਲ ਕੇ ਨਵੇਂ ਲਿਆਂਦੇ ਕਾਨੂੰਨ ਵਿਕਸਿਤ ਭਾਰਤ ਜੀ ਰਾਮ ਜੀ ਐਕਟ ਅਧੀਨ ਨਵੇਂ ਕੰਮ ਲਈ ਵਿਭਾਗ ਵਲੋਂ ਕੱਢੇ ਜਾਂਦੇ ਮਾਸਟਰੋਲ ਵਿਚ ਪੰਜ ਪ੍ਰਤੀਸ਼ਤ ਮਜ਼ਦੂਰਾਂ ਨੂੰ ਕੰਮ ਮਿਲ ਰਿਹਾ ਹੈ, ਜੋ ਬਹੁਤ ਹੀ ਨਿਗੂਣਾ ਅਤੇ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਅਤੇ ਮਜ਼ਦੂਰ ਆਗੂਆਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਾਸਟਰੋਲ ਦੇ ਮੁਤਾਬਿਕ ਸਾਰੇ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ। ਜੇਕਰ ਮਾਸਟਰੋਲ ਦੇ ਮੁਤਾਬਿਕ ਸਹੀ ਕੰਮ ਮਜ਼ਦੂਰਾਂ ਨੂੰ ਨਾ ਦਿੱਤਾ ਗਿਆ ਤਾਂ ਆਉਂਦੇ ਦਿਨਾਂ ਵਿਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਅਗਲੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਜਗਸੀਰ ਸਿੰਘ, ਅਧਿਕਾਰਤ ਸਰਪੰਚ ਗੁਰਮੀਤ ਸਿੰਘ, ਪੰਚ ਗੁਰਸੇਵਕ ਸਿੰਘ, ਪੰਚ ਗੁਰਜੀਤ ਸਿੰਘ ਨੰਬਰਦਾਰ, ਪੰਚ ਸੰਦੀਪ ਕੌਰ, ਪੰਚ ਏਕਮ ਸਿੰਘ, ਸਾਬਕਾ ਪੰਚ ਰਾਜਾ ਸਿੰਘ, ਮੇਰਠ ਕਰਮਜੀਤ ਕੌਰ, ਪੰਚ ਸਤਨਾਮ ਸਿੰਘ, ਮੇਰਠ ਨਿਰਭੈ ਸਿੰਘ, ਪਰਮਜੀਤ ਸਿੰਘ ਪੰਮੀ, ਭੋਲਾ ਸਿੰਘ, ਦਰਸ਼ਨ ਸਿੰਘ, ਕਾਲਾ ਸਿੰਘ, ਚਰਨਜੀਤ ਕੌਰ, ਹਰਬੰਸ ਕੌਰ, ਸੁਖਜੀਤ ਕੌਰ, ਭਿੰਦਰ ਕੌਰ, ਬੇਅੰਤ ਸਿੰਘ, ਹਰਬੰਸ ਕੌਰ, ਨਿਰਮਲ ਸਿੰਘ, ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਜ਼ਦੂਰ ਆਗੂਆਂ ਵਲੋਂ ਸਹੀ ਮਾਸਟਰੋਲ ਅਨੁਸਾਰ ਮਜ਼ਦੂਰਾਂ ਨੂੰ ਕੰਮ ਦੇਣ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਦੀ ਹੰਡਿਆਇਆ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ 3 ਮੈਂਬਰਾਂ ਦੀ ਚੋਣ ਅਗਲੀ ਖ਼ਬਰ ਢਿੱਲੋਂ ਬਸਤੀ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।