14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਰਾਜਨੀਤਿਕ ਪਾਰਟੀਆਂ ਨੂੰ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐਸ. ਆਈ.

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀ ਵਿੱਦਿਅਕ ਟੂਰ ਦੌਰਾਨ ਸਟਾਫ਼ ਨਾਲ। ਅਜੀਤ ਤਸਵੀਰ 14-08-2026
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐਸ.ਆਈ.ਆਰ.) ਦੇ ਦੂਜੇ ਪੜਾਅ ਦੇ ਪਹਿਲੇ ਦਿਨ ਅੱਜ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਡਰਾਫ਼ਟ ਵੋਟਰ ਸੂਚੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੇ ਦੂਜੇ ਪੜਾਅ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ (ਡਰਾਫ਼ਟ ਵੋਟਰ ਸੂਚੀ) ਅੱਜ ਮੁਕੰਮਲ ਹੋਣ ਉਪਰੰਤ ਇਸ ਦੀ ਇੱਕ-ਇੱਕ ਕਾਪੀ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਇਸ ਤੋਂ ਇਲਾਵਾ ਡਰਾਫ਼ਟ ਵੋਟਰ ਸੂਚੀਆਂ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਅਤੇ ਸਬੰਧਿਤ ਬੀ.ਐਲ.ਓ. ਕੋਲ ਵੀ ਉਪਲੱਬਧ ਹਨ ਅਤੇ ਵੋਟਰ ਇਸ ਡਰਾਫ਼ਟ ਵੋਟਰ ਸੂਚੀ ਨੂੰ ਆਨਲਾਈਨ ’ਤੇ ਵੀ ਵੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਡਰਾਫਟ ਵੋਟਰ ਸੂਚੀ ’ਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ ਤੱਕ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ 2003 ਦੀ ਵੋਟਰ ਸੂਚੀ ਨਾਲ ਨਹੀਂ ਹੋਈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਣ-ਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਕਿਸੇ ਕਾਰਨ ਕਰਕੇ ਕੋਈ ਯੋਗ ਵੋਟਰ ਰਹਿ ਗਿਆ ਹੈ ਤਾਂ ਉਹ ਦਾਅਵੇ ਅਤੇ ਇਤਰਾਜ਼ ਦਰਜ ਕਰਾਉਣ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੇ ਪੜਾਅ ਵਿਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਅੰਤਿਮ ਵੋਟਰ ਸੂਚੀ ਵਿਚ ਉਨ੍ਹਾਂ ਦੇ ਨਾਮ ਸ਼ਾਮਲ ਹੋ ਸਕਣ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰ ਲਈ ਟੌਲ ਫ਼ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਬਣੇਗੀ ਸਰਕਾਰ-ਰਮਨ ਜਵੰਧਾ ਆਮ ਆਦਮੀ ਪਾਰਟੀ ਦੇ ਰ... ਅਗਲੀ ਖ਼ਬਰ ਪੜ੍ਹਾਈ ਦੇ ਤਣਾਅ ਕਾਰਨ 10ਵੀਂ ਜਮਾਤ ਦੇ ਵਿਦਿਆਰਥੀ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।