14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਕਸਾਈਜ਼ ਦੇ ਕੇਸ ਵਿਚ ਨਾਮਜ਼ਦ ਦੋ ਵਿਅਕਤੀ ਬਰੀ

ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ ਡਾ: ਗੁਰਦਰਸ਼ਨ ਸਿੰਘ ਦੀ ਅਦਾਲਤ ਵਲੋਂ ਐਕਸਾਈਜ਼ ਐਕਟ ਦੇ ਇਕ ਪੁਰਾਣੇ ਕੇਸ ਵਿਚ ਫ਼ੈਸਲਾ ਸੁਣਾਉਂਦੇ ਹੋਏ ਦੋਵਾਂ ਨਾਮਜ਼ਦ ਵਿਅਕਤੀਆਂ ਨੂੰ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਮੁਕੱਦਮਾ ਥਾਣਾ ਸਿਟੀ ਬਰਨਾਲਾ ਵਿਚ ਮੁਕੱਦਮਾ ਨੰਬਰ 308, ਮਿਤੀ 12/06/2020 ਨੂੰ ਧਾਰਾ 61/1/14 ਪੰਜਾਬ ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ।

ਅਜੀਤ ਡੈਸਕ 14-08-2026
ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ ਡਾ: ਗੁਰਦਰਸ਼ਨ ਸਿੰਘ ਦੀ ਅਦਾਲਤ ਵਲੋਂ ਐਕਸਾਈਜ਼ ਐਕਟ ਦੇ ਇਕ ਪੁਰਾਣੇ ਕੇਸ ਵਿਚ ਫ਼ੈਸਲਾ ਸੁਣਾਉਂਦੇ ਹੋਏ ਦੋਵਾਂ ਨਾਮਜ਼ਦ ਵਿਅਕਤੀਆਂ ਨੂੰ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਮੁਕੱਦਮਾ ਥਾਣਾ ਸਿਟੀ ਬਰਨਾਲਾ ਵਿਚ ਮੁਕੱਦਮਾ ਨੰਬਰ 308, ਮਿਤੀ 12/06/2020 ਨੂੰ ਧਾਰਾ 61/1/14 ਪੰਜਾਬ ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ। ਸ਼ੁਰੂ ਵਿਚ ਇਹ ਐਫ.ਆਈ.ਆਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਹੋਈ ਸੀ। ਬਾਅਦ ਵਿਚ ਤਫ਼ਤੀਸ਼ ਦੌਰਾਨ ਮਨਪ੍ਰੀਤ ਸਿੰਘ ਉਰਫ਼ ਨਿੱਕਾ ਅਤੇ ਵਿਪਨ ਕੁਮਾਰ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਕੇਸ ਦੀ ਕਰੀਬ ਛੇ ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆਂ ਅਦਾਲਤ ਵਲੋਂ ਉਪਰੋਕਤ ਦੋਨੋਂ ਨਾਮਜ਼ਦ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
ਪਿਛਲੀ ਖ਼ਬਰ ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।