14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਵੱਲ ਧੱਕਿਆ -ਬੀਬੀ ਘਨੌਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਦਾਣਾ ਮੰਡੀ ਬਰਨਾਲਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ ਹੋਈ ਵਿਸ਼ਾਲ ਲਾਮਬੰਦੀ ਦੀ ਲਗਾਤਾਰਤਾ ਵਿਚ ਇਹ ਅਗਲੇ ਐਕਸ਼ਨ ਕੀਤੇ ਜਾਣਗੇ।

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਇੰਸਪੈਕਟਰ ਗੁਰਮੰਦਰ ਸਿੰਘ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਨੂੰ ਸਨਮਾਨਿਤ ਕਰਦੇ ਹੋਏ ਸੰਸਥਾ ਪ੍ਰਬੰਧਕ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 14-08-2026
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਦਾਣਾ ਮੰਡੀ ਬਰਨਾਲਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ ਹੋਈ ਵਿਸ਼ਾਲ ਲਾਮਬੰਦੀ ਦੀ ਲਗਾਤਾਰਤਾ ਵਿਚ ਇਹ ਅਗਲੇ ਐਕਸ਼ਨ ਕੀਤੇ ਜਾਣਗੇ। ਅਮਰੀਕੀ ਸਾਮਰਾਜੀ ਕੰਪਨੀ ਕਾਰਗਿਲ ਦੀ ਬਠਿੰਡਾ ਫ਼ੈਕਟਰੀ, ਪੈਪਸੀਕੋ ਫ਼ੈਕਟਰੀ ਚੰਨੋ (ਸੰਗਰੂਰ) ਤੇ ਅੰਮ੍ਰਿਤਸਰ ’ਚ ਸੰਸਾਰ ਬੈਂਕ ਦੇ ਪਾਣੀ ਪ੍ਰੋਜੈਕਟ ਅੱਗੇ 20 ਅਗਸਤ ਨੂੰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾਈ ਹਕੂਮਤ ਸਾਮਰਾਜੀ ਬਹੁ-ਕੌਮੀ ਕੰਪਨੀਆਂ ਤੇ ਮੁਲਕ ਦੇ ਵੱਡੇ ਸਰਮਾਏਦਾਰਾਂ ਦੀ ਸੇਵਾ ਤਿੱਖੇ ਕਿਸਾਨ ਤੇ ਲੋਕ ਦੋਖੀ ਕਦਮ ਚੱਕ ਰਹੀਆਂ ਹਨ। ਕੇਂਦਰ ਸਰਕਾਰ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਸਿਰੇ ਚਾੜ੍ਹਨ ’ਚ ਜੁਟੀ ਹੋਈ ਹੈ ਤਾਂ ਪੰਜਾਬ ਦੀ ‘ਆਪ’ ਸਰਕਾਰ ਮੁੜ-ਮੁੜ ਕੇ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਲਈ ਜ਼ੋਰ ਲਾ ਰਹੀ ਹੈ। ਇਸ ਲਈ ਕਾਰਪੋਰੇਟ ਕਾਰੋਬਾਰਾਂ ਮੂਹਰੇ ਪ੍ਰਗਟ ਹੋਣ ਵਾਲਾ ਕਿਸਾਨ ਰੋਹ ਦੋਹਾਂ ਹਕੂਮਤਾਂ ਦੀ ਕੰਪਨੀਆਂ ਨਾਲ ਸਾਂਝ ਖ਼ਿਲਾਫ਼ ਸੇਧਤ ਹੋਵੇਗਾ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਜੇ ਅਮਰੀਕਾ ਭਾਰਤ ਮੁਕਤ ਵਪਾਰਕ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਸਾਡੇ ਸਾਰੇ ਹੀ ਛੋਟੇ ਕਾਰੋਬਾਰ ਹੀ ਕਿਰਤੀ ਲੋਕਾਂ ਦੇ ਮੌਤ ਦੇ ਵਰੰਟਾਂ ’ਤੇ ਦਸਤਖ਼ਤ ਕਰਨ ਵਰਗੀ ਗੱਲ ਹੋਵੇਗੀ। ਇਸੇ ਤਰ੍ਹਾਂ ਉਨ੍ਹਾਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ, ਕਿਸਾਨਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖ਼ਤਮ, ਕਰਜ਼ਾ ਕਾਨੂੰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਮੁਆਵਜ਼ਾ ਤੇ ਨੌਕਰੀ, ਕਿਸਾਨ, ਮਜ਼ਦੂਰ ਅਤੇ ਵਾਤਾਵਰਨ ਪੱਖੀ ਨਵੀਂ ਖੇਤੀ ਲਾਗੂ ਕਰਨ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕਰਨ, ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕਣ, ਤੇਲ, ਗੈਸ ਤੇ ਹੋਰਨਾਂ ਕੀਮਤਾਂ ’ਚ ਕੀਤੇ ਵਾਧੇ ਵਾਪਸ ਲੈਣ ਦੀ ਮੰਗ ਵੀ ਕਰੇਗੀ। ਇਸ ਤੋਂ ਇਲਾਵਾ ਆਬਾਦਕਾਰਾਂ, ਸਾਬਕਾ ਮੁਜਾਰੇ ਕਿਸਾਨਾਂ ਸਮੇਤ ਦਹਾਕਿਆਂ ਤੋਂ ਕਾਸ਼ਤਕਾਰ ਤੁਰੇ ਆ ਰਹੇ ਕਿਸਾਨਾਂ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਮੁਆਵਜ਼ਾ, ਇਨ੍ਹਾਂ ਜ਼ਮੀਨਾਂ ਤੋਂ ਕਿਸਾਨਾਂ ਤੇ ਖੇਤ-ਮਜ਼ਦੂਰਾਂ ਦਾ ਉਜਾੜਾ ਫ਼ੌਰੀ ਬੰਦ ਕਰਨ, ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਕੌਮਾਂਤਰੀ ਅਸੂਲਾਂ ਅਨੁਸਾਰ ਤੇ ਲੋਕਾਂ ’ਚ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕਰਵਾਉਣ ਤੇ ਸੌੜੀਆਂ ਵੋਟ ਗਿਣਤੀਆਂ ਤਹਿਤ ਇਸ ਨੂੰ ਇਲਾਕਾਈ ਤੇ ਫ਼ਿਰਕੂ ਪਾਟਕਾਂ ਦਾ ਹੱਥਾ ਬਣਾਉਣਾ ਬੰਦ ਕਰਵਾਉਣ, ਦੇਸ਼ ਭਰ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਰੂਪ ਸਿੰਘ ਛੰਨਾ, ਜਰਨੈਲ ਸਿੰਘ ਬਦਰਾ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ, ਮਰਦ, ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗ... ਅਗਲੀ ਖ਼ਬਰ ਪਿੰਡ ਕਲਾਲ ਮਾਜਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।