14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਇਕ ਹੀ ਰਾਤ ਵਿਚ ਰਾਮ ਬਾਗ਼ ਰੋਡ ਉੱਪਰ ਦੋ ਦੁਕਾਨਾਂ ’ਚ ਚੋਰੀ

ਬਰਨਾਲਾ, 13 ਅਗਸਤ (ਰਾਜ ਪਨੇਸਰ, ਨਰਿੰਦਰ ਅਰੋੜਾ)-ਸ਼ਹਿਰ ਦੀ ਰਾਮ ਬਾਗ਼ ਰੋਡ ’ਤੇ ਬੀਤੀ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਨਗਦੀ ਅਤੇ ਕੀਮਤੀ ਸਮਾਨ ਚੋਰੀ ਕਰ ਲਿਆ। ਇੱਕੋ ਰਾਤ ਵਿਚ ਹੋਈਆਂ ਇਨ੍ਹਾਂ ਚੋਰੀਆਂ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵਲੋਂ ਇਸ ਚੋਰੀ ਦੀ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ।

ਆਰੀਆਭੱਟਾ ਕਾਲਜ ਬਰਨਾਲਾ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਕਾਲਜ ਸਟਾਫ਼। ਅਜੀਤ ਤਸਵੀਰ 14-08-2026
ਬਰਨਾਲਾ, 13 ਅਗਸਤ (ਰਾਜ ਪਨੇਸਰ, ਨਰਿੰਦਰ ਅਰੋੜਾ)-ਸ਼ਹਿਰ ਦੀ ਰਾਮ ਬਾਗ਼ ਰੋਡ ’ਤੇ ਬੀਤੀ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਨਗਦੀ ਅਤੇ ਕੀਮਤੀ ਸਮਾਨ ਚੋਰੀ ਕਰ ਲਿਆ। ਇੱਕੋ ਰਾਤ ਵਿਚ ਹੋਈਆਂ ਇਨ੍ਹਾਂ ਚੋਰੀਆਂ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵਲੋਂ ਇਸ ਚੋਰੀ ਦੀ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਦੁਕਾਨਦਾਰ ਸ਼ੁਭਮ ਕੁਮਾਰ ਮਾਲਕ ਸ਼ੁਭਮ ਮੈਡੀਕੋਜ਼ ਅਤੇ ਨਰੇਸ਼ ਕੁਮਾਰ ਮਾਲਕ ਕੇ.ਐਸ. ਮਲਟੀ ਕੰਪਲੈਕਸ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਸਮੇਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਘਰ ਚਲੇ ਗਏ ਸਨ । ਸਵੇਰੇ ਦੁਕਾਨਾਂ ਖੋਲ੍ਹਣ ਲਈ ਪਹੁੰਚੇ ਤਾਂ ਅੰਦਰ ਸਮਾਨ ਖਿੱਲਰਿਆ ਹੋਇਆ ਸੀ ਅਤੇ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ਦੱਸਿਆ ਕਿ ਚੋਰ ਇਕ ਦੁਕਾਨ ਵਿਚ ਉੱਪਰਲੇ ਪਾਸੇ ਬਣੇ ਦਰਵਾਜ਼ੇ ਰਾਹੀਂ ਦਾਖਲ ਹੋਏ, ਜਦਕਿ ਦੂਜੀ ਦੁਕਾਨ ਵਿਚ ਜੰਗਲਾ ਤੋੜ ਕੇ ਅੰਦਰ ਵੜੇ। ਚੋਰ ਦੁਕਾਨਾਂ ਵਿਚ ਪਈ ਨਗਦੀ ਅਤੇ ਹੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਗਏ। ਚੋਰੀ ਕਾਰਨ ਹੋਏ ਕੁੱਲ ਨੁਕਸਾਨ ਦਾ ਅੰਕੜਾ ਦੁਕਾਨਦਾਰਾਂ ਵਲੋਂ ਪੁਲਿਸ ਨੂੰ ਦਿੱਤੇ ਵੇਰਵਿਆਂ ਤੋਂ ਬਾਅਦ ਸਪਸ਼ਟ ਹੋਵੇਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਦੁਕਾਨਦਾਰਾਂ ਨੇ ਤੁਰੰਤ 112 ਤੇ ਜਾਣਕਾਰੀ ਦਿੱਤੀ। ਦੁਕਾਨਦਾਰਾਂ ਦਾ ਦੋਸ਼ ਹੈ ਕਿ ਸੂਚਨਾ ਦੇਣ ਤੋਂ ਕਰੀਬ ਪੌਣੇ ਘੰਟੇ ਬਾਅਦ ਪੀ.ਸੀ . ਆਰ. ਪਹੁੰਚੀ। ਪੀ.ਸੀ.ਆਰ ਕਰਮਚਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਵਿਸਥਾਰਤ ਜਾਂਚ ਤਫ਼ਤੀਸ਼ੀ ਅਧਿਕਾਰੀ ਵਲੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ। ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਚੋਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਹੀ ਨਹੀਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ-ਨਰਿੰਦਰ ਗਰਗ ਨੀਟਾ ਚੋਰੀ ਦੀ ਘਟਨਾ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਚੋਰੀ, ਲੁੱਟ ਤੇ ਖੋਹ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੀਤੀ ਰਾਤ ਜਿੱਥੇ ਚੋਰੀਆਂ ਹੋਈਆਂ ਹਨ ਇਸ ਰੋਡ ’ਤੇ ਨਿਗਮ ਦਫ਼ਤਰ, ਮਾਰਕੀਟ ਕਮੇਟੀ ਦਫ਼ਤਰ, ਕਈ ਕਾਲਜ ਸਕੂਲ ਅਤੇ ਹਸਪਤਾਲ ਵੀ ਹਨ, ਇਸ ਚੋਰੀ ਤੋਂ ਬਾਅਦ ਨਿਵਾਸੀਆਂ ਅਤੇ ਦੁਕਾਨਦਾਰਾਂ ਦੇ ਵਿਚ ਕਾਫ਼ੀ ਸਹਿਮ ਦਾ ਮਾਹੌਲ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ, ਤਾਂ ਜੋ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਕਣਕ ਵੰਡ ਦੌਰਾਨ ਸਰਵਰ ਡਾਊਨ ਦੀ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ, ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।