14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ’ਚ-ਪ੍ਰੀਤ ਰੰਧਾਵਾ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਮਈ ਮਹੀਨੇ ਵਿਚ ਹੋਈ ਭਾਰੀ ਗੜੇਮਾਰੀ ਕਾਰਨ ਅੱਧੀ ਦਰਜਨ ਦੇ ਕਰੀਬ ਪਿੰਡ ਬੀਹਲਾ, ਟੱਲੇਵਾਲ, ਭੋਤਨਾ, ਗਹਿਲ, ਦੀਵਾਨਾ, ਨਰੈਣਗੜ੍ਹ ਸੋਹੀਆ ਆਦਿ ਤੋਂ ਇਲਾਵਾ ਕਈ ਹੋਰ ਪਿੰਡਾਂ ਵਿਚ ਕਿਸਾਨਾਂ ਦੀਆਂ ਕਾਸ਼ਤ ਕੀਤੀਆਂ ਸਬਜ਼ੀਆਂ, ਮੱਕੀ, ਮੂੰਗੀ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਸੀ, ਪਰ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਵਜੋਂ ਕੋਈ ਵੀ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ। ਇਹ ਸ਼ਬਦ ਪ੍ਰੀਤ ਰੰਧਾਵਾ ਬੀਹਲਾ ਜ਼ਿਲ੍ਹਾ ਜਨਰਲ ਸੈਕਟਰੀ ਅਤੇ ਸੀਨੀਅਰ ਕਾਂਗਰਸੀ ਆਗੂ ਨੇ ਗੱਲਬਾਤ ਕਰਦਿਆਂ ਆਖੇ।

ਅਜੀਤ ਡੈਸਕ 14-08-2026
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਮਈ ਮਹੀਨੇ ਵਿਚ ਹੋਈ ਭਾਰੀ ਗੜੇਮਾਰੀ ਕਾਰਨ ਅੱਧੀ ਦਰਜਨ ਦੇ ਕਰੀਬ ਪਿੰਡ ਬੀਹਲਾ, ਟੱਲੇਵਾਲ, ਭੋਤਨਾ, ਗਹਿਲ, ਦੀਵਾਨਾ, ਨਰੈਣਗੜ੍ਹ ਸੋਹੀਆ ਆਦਿ ਤੋਂ ਇਲਾਵਾ ਕਈ ਹੋਰ ਪਿੰਡਾਂ ਵਿਚ ਕਿਸਾਨਾਂ ਦੀਆਂ ਕਾਸ਼ਤ ਕੀਤੀਆਂ ਸਬਜ਼ੀਆਂ, ਮੱਕੀ, ਮੂੰਗੀ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਸੀ, ਪਰ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਵਜੋਂ ਕੋਈ ਵੀ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ। ਇਹ ਸ਼ਬਦ ਪ੍ਰੀਤ ਰੰਧਾਵਾ ਬੀਹਲਾ ਜ਼ਿਲ੍ਹਾ ਜਨਰਲ ਸੈਕਟਰੀ ਅਤੇ ਸੀਨੀਅਰ ਕਾਂਗਰਸੀ ਆਗੂ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਕਈ ਮਹੀਨੇ ਬੀਤਣ ਦੇ ਬਾਵਜੂਦ ਮੌਜੂਦਾ ਸਰਕਾਰ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਇਸ ਦੇ ਉਲਟ, ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਾਰੀ ਕੀਤਾ ਸੀ। ਮੁਆਵਜ਼ੇ ਦੀ ਅਣਹੋਂਦ ਅਤੇ ਸਰਕਾਰ ਦੀ ਨਾਕਾਮੀ ਕਾਰਨ ਕਈ ਮਹੀਨੇ ਲੰਘਣ ਤੋਂ ਬਾਅਦ ਵੀ ਪੀੜਤ ਕਿਸਾਨ ਖ਼ਾਲੀ ਹੱਥ ਹਨ। ਉਨ੍ਹਾਂ ਦੱਸਿਆ ਕਿ ਉਕਤ ਫ਼ਸਲਾਂ ਸਬੰਧੀ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਖੇਤਾਂ ਦੀਆਂ ਤਸਵੀਰਾਂ ਆਦਿ ਲਈਆਂ ਗਈਆਂ ਸਨ, ਪਰ ਕਿਸਾਨਾਂ ਦੇ ਮੁਆਵਜ਼ੇ ਸਬੰਧੀ ਕੋਈ ਉਜ਼ਰ ਕੀਤਾ ਨਹੀਂ ਜਾਪ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਸਿਰਫ਼ ਕਾਗ਼ਜ਼ਾਂ ਤੇ ਇਸ਼ਤਿਹਾਰਾਂ ਤੱਕ ਸੀਮਤ ਹਨ, ਜ਼ਮੀਨੀ ਪੱਧਰ ਉੱਤੇ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਕੁਦਰਤੀ ਆਫ਼ਤਾਂ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਸਮਾਂਬੱਧ ਤਰੀਕੇ ਨਾਲ ਦਿੱਤਾ ਜਾਂਦਾ ਸੀ। ਪਿਛਲੇ ਕਾਂਗਰਸੀ ਰਾਜ ਦੌਰਾਨ ਫ਼ਸਲਾਂ ਦੇ ਖ਼ਰਾਬੇ ਬਦਲੇ ਬਿਨਾਂ ਦੇਰੀ ਦੇ ਵਿੱਤੀ ਸਹਾਇਤਾ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਪਹੁੰਚਾਈ ਗਈ ਸੀ। ਜਿਸ ਦਾ ਪ੍ਰਤੱਖ ਪ੍ਰਮਾਣ ਇਲਾਕੇ ਦੇ ਪਿੰਡਾਂ ਦੇ ਕਿਸਾਨ ਹਨ। ਜਿਨ੍ਹਾਂ ਨੂੰ 2017 ਵਿਚ ਮੁਆਵਜ਼ਾ ਮਿਲਿਆ ਸੀ। ਕਾਂਗਰਸ ਆਗੂ ਨੇ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਪ੍ਰਭਾਵ ਨਾਲ ਬਣਦਾ ਮੁਆਵਜ਼ਾ ਪੀੜਤਾਂ ਨੂੰ ਜਾਰੀ ਕੀਤਾ ਜਾਵੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਉਤੇ ਹਮਲਾ ਦੁਖਦਾਈ-ਗੋਲਡੀ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।