15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਐੱਸ. ਬੀ.

ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਬੋਲੀਆਂ ਪੇਸ਼ ਕੀਤੀਆਂ। ਅਧਿਆਪਕਾ ਰਮਿੰਦਰ ਕੌਰ, ਅਧਿਆਪਕਾ ਹਰਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਰਵਾਇਤੀ ਤਿਉਹਾਰ ਤੀਆਂ ਦੀ ਮਹੱਤਤਾ, ਇਸ ਨਾਲ ਜੁੜੀਆਂ ਰਸਮਾਂ ਅਤੇ ਪੰਜਾਬੀ ਲੋਕ-ਜੀਵਨ ਵਿਚ ਇਸ ਦੇ ਸਭਿਆਚਾਰਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਮਹਿੰਦੀ ਮੁਕਾਬਲਾ, ਪੰਜਾਬੀ ਰਵਾਇਤੀ ਪਹਿਰਾਵਾ ਮੁਕਾਬਲਾ ਅਤੇ ਮਿਸ ਤੀਜ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਸਾਡੀ ਅਨਮੋਲ ਵਿਰਾਸਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਲੋਕ-ਕਲਾਵਾਂ, ਰਵਾਇਤੀ ਪਹਿਰਾਵੇ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਦੀ ਅਗਵਾਈ ਹੇਠ ਛੀਨੀਵਾਲ ਕਲਾਂ ’ਚ ਗਲੀਆਂ ਦੇ ਵਿਕਾਸ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।