15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਜੀ. ਜੀ.

ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਸੀਨੀਅਰ ਅਤੇ ਜੂਨੀਅਰ ਵਿੰਗ ਵਲੋਂ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਵੱਖ-ਵੱਖ ਸਲੋਗਨ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼-ਪ੍ਰੇਮ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੂਨੀਅਰ ਵਿੰਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਆਜ਼ਾਦੀ ਘੁਲਾਟੀਆਂ ਦੇ ਪਹਿਰਾਵੇ ਧਾਰਨ ਕੀਤੇ। ਇਸ ਮੌਕੇ ਪ੍ਰਿੰਸੀਪਲ ਮੈਡਮ ਅਨੁਰਾਧਾ ਸ਼ਰਮਾ ਨੇ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਅਨੇਕਾਂ ਮਹਾਨ ਯੋਧਿਆਂ, ਦੇਸ਼-ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਅਤੇ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਜੀਵਨ ਅਤੇ ਸੰਘਰਸ਼ ਤੋਂ ਪੇ੍ਰਰਨਾ ਲੈਣ, ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਇਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਘਰ ਤਿਰੰਗਾ ਅਭਿਆਨ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ-ਸੋਮਨਾਥ ਸ਼ਰਮਾ ਅਗਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।