15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ‘ਨਸ਼ਾ ਮੁਕਤੀ ਪ੍ਰਤਿੱਗਿਆ ਮੁਹਿੰਮ’ ਤਹਿਤ ਸੈਮੀਨਾਰ ਲਗਾਇਆ

ਭਦੌੜ, 14 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਬ੍ਰਹਮ ਕੁਮਾਰੀ ਕੇਂਦਰ ਵਲੋਂ ‘ਨਸ਼ਾ ਮੁਕਤੀ ਪ੍ਰਤਿੱਗਿਆ ਮੁਹਿੰਮ’ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਦੇ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 15-08-2026
ਭਦੌੜ, 14 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਬ੍ਰਹਮ ਕੁਮਾਰੀ ਕੇਂਦਰ ਵਲੋਂ ‘ਨਸ਼ਾ ਮੁਕਤੀ ਪ੍ਰਤਿੱਗਿਆ ਮੁਹਿੰਮ’ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਦੇ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਚ ਬੀ.ਕੇ. ਊਸ਼ਾ (ਬ੍ਰਹਮ ਕੁਮਾਰੀ ਕੇਂਦਰ ਤਪਾ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ‘ਪ੍ਰਤਿੱਗਿਆ ਮਹਾਂ ਅਭਿਆਨ-2026’ ਦੇ ਅਧੀਨ ਵਿਦਿਆਰਥੀਆਂ ਨੂੰ ਨਸ਼ਾ ਜਾਗਰੂਕਤਾ ਮੁਹਿੰਮ ਦੀ ਜਾਣਕਾਰੀ ਦਿੱਤੀ ਅਤੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਦੱਸ ਕੇ ਨਸ਼ੇ ਤੋਂ ਬਚਣ ਦੇ ਢੰਗਾਂ ਬਾਰੇ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਵਿਦਿਆਰਥੀ ਆਪਣੇ ਆਪ ਨੂੰ, ਆਪਣੇ ਪਰਿਵਾਰ ਨੂੰ ਅਤੇ ਆਪਣੇ ਸਮਾਜ ਨੂੰ ਨਸ਼ੇ ਤੋਂ ਦੂਰ ਰੱਖ ਕੇ ਨਸ਼ੇ ਦੇ ਕੋਹੜ ਨੂੰ ਪੰਜਾਬ ਵਿਚੋਂ ਕੱਢ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤੀ ਪ੍ਰਤਿੱਗਿਆ ਅਧੀਨ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਕਿ ਉਹ ਕਦੇ ਵੀ ਨਸ਼ੇ ਦੇ ਨੇੜੇ ਨਹੀਂ ਜਾਣਗੇ ਤੇ ਆਪਣੀ ਜ਼ਿੰਦਗੀ ਵਿਚ ਪੜ੍ਹ-ਲਿਖ ਕੇ ਉੱਚੇ ਅਹੁਦਿਆਂ ’ਤੇ ਪਹੁੰਚ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸ੍ਰੀਮਾਨ ਨਿਰਦੋਸ ਰਲਹੱਨ ਨੇ ਬਾਹਰੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਕਿ ਉਹ ਆਪਣੇ ਨੈਤਿਕ ਮੁੱਲਾਂ ਤੇ ਸਕਾਰਾਤਮਿਕ ਜੀਵਨ ਸ਼ੈਲੀ ਦੇ ਅਧੀਨ ਸਮਾਜ ਵਿਚ ਜਾਗਰੂਕਤਾ ਫੈਲਾ ਰਹੇ ਹਨ। ਇਸ ਮੌਕੇ ਸਕੂਲ ਦਾ ਸੀਨੀਅਰ ਵਿੰਗ ਦਾ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਪਿੰਡ ਕਾਹਨੇਕੇ ਦਾ ਅਗਨੀਵੀਰ ਕੁਲਵਿੰਦਰ ਸਿੰਘ ਫ਼ਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਹੋਇਆ ਸ਼ਹੀਦ ਅਗਲੀ ਖ਼ਬਰ ਹਰ ਘਰ ਤਿਰੰਗਾ ਅਭਿਆਨ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ-ਸੋਮਨਾਥ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।