18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੇਕਰ ਜਲਦੀ ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ- ਸੂਬਾ ਪ੍ਰਧਾਨ ਸੰਦੀਪ ਕੌਰ

ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਭੱਜਦੀ ਨਜ਼ਰ ਆ ਰਹੀ ਹੈ। ਐਨ.

ਸਬ ਡਵੀਜ਼ਨਲ ਹਸਪਤਾਲ ਵਿਖੇ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। ਅਜੀਤ ਤਸਵੀਰ 18-08-2026
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਭੱਜਦੀ ਨਜ਼ਰ ਆ ਰਹੀ ਹੈ। ਐਨ.ਐੱਚ.ਐਮ. ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐੱਚ.ਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ। ਜਿਸ ਕਰ ਕੇ ਐਨ.ਐੱਚ.ਐਮ. ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 24 ਅਗਸਤ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ। ਐਨ.ਐੱਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਤਪਾ ਦੇ ਸਬ ਡਵੀਜ਼ਨਲ ਹਸਪਤਾਲ ਵਿਖੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਤੋਂ ਬਾਅਦ ਮੈਡੀਕਲ ਅਫਸਰ ਡਾਕਟਰ ਬਾਂਕੇ ਬਿਹਾਰੀ ਨੂੰ ਮੰਗ-ਪੱਤਰ ਦਿੱਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਐਨ.ਐਚ.ਐਮ. ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗਰੈਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ, ਅਤੇ ਇਸ ਦਾ ਜਵਾਬ ਸਮੂਹ ਐਨ.ਐਚ.ਐਮ. ਮੁਲਾਜ਼ਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ। ਯੂਨੀਅਨ ਦੇ ਜਨਰਲ ਸੈਕਟਰੀ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਹੀਂ ਕਰਦੀ ਤਾਂ ਐਨ.ਐਚ.ਐਮ. ਯੂਨੀਅਨ ਵਲੋਂ ਸਰਕਾਰ ਦਾ ਹਰ ਮੋੜ ’ਤੇ ਘਿਰਾਓ ਕੀਤਾ ਜਾਵੇਗਾ। ਸੁਖਜੀਤ ਸਿੰਘ ਰੋਪੜ, ਡਾਕਟਰ ਵਾਹਿਦ ਅਤੇ ਗੁਲਸ਼ਨ ਸ਼ਰਮਾ ਫ਼ਰੀਦਕੋਟ, ਜਗਦੇਵ ਮਾਨਸਾ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਇਸ ਮੌਕੇ ਤੁਰਣਜੀਤ ਹੁਸ਼ਿਆਰਪੁਰ, ਦਿਨੇਸ਼ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨਤਾਰਨ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਅਮਰਜੀਤ ਫ਼ਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਡਾਕਟਰ ਸ਼ਿਵਰਾਜ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਬਗੀਚ ਜੀ ਫ਼ਿਰੋਜ਼ਪੁਰ, ਰਵਿੰਦਰ ਜੀ ਫਜਲਿਕਾ, ਡਾਕਟਰ ਪੰਖੜੀ ਜਲੰਧਰ, ਮਨਦੀਪ ਜੀ ਤਰਨਤਾਰਨ, ਅਮਨਦੀਪ ਕੌਰ ਨਵਾਂ ਸ਼ਹਿਰ ਲੁਧਿਆਣਾ, ਡਾਕਟਰ ਪੰਖਕੁੜੀ ਜਲੰਧਰ, ਜਸਬੀਰ ਸਿੰਘ ਮੋਗਾ ਆਦਿ ਕਰਮਚਾਰੀ ਹਾਜਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਨੇ ਝੁੱਗੀ ਝੌਪੜੀ ਵਾਲੇ ਬੱਚਿਆਂ ਨਾਲ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਨਾਈਵਾਲਾ ਅਤੇ ਕੈਰੇ ਨਜ਼ਦੀਕ ਰਿਹਾਇਸ਼ੀ ਖੇਤਰ ਵਿਚ ਬੰਦ ਪਿਆ ਪੋਲਟਰੀ ਫਾਰਮ ਚਲਾਉਣ ਖ਼ਿਲਾਫ਼ ਪੱਕਾ ਮੋਰਚਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।