18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਾਬਕਾ ਸੈਨਿਕਾਂ ਨੇ ਝੁੱਗੀ ਝੌਪੜੀ ਵਾਲੇ ਬੱਚਿਆਂ ਨਾਲ ਆਜ਼ਾਦੀ ਦਿਵਸ ਮਨਾਇਆ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕਾਂ ਵਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸਥਾਨਕ ਦਾਣਾ ਮੰਡੀ ਵਿਚ ਗੁਰੂ ਨਾਨਕ ਨਾਮ ਲੇਵਾ ਸਲੱਮ ਸੁਸਾਇਟੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 200 ਦੇ ਕਰੀਬ ਝੁੱਗੀ ਝੌਂਪੜੀ ਵਾਲੇ ਬੱਚਿਆਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਰਬੱਤ ਦਾ ਭਲਾ ਟਰੱਸਟ ਦੇ ਐਮ.

ਅਜੀਤ ਡੈਸਕ 18-08-2026
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕਾਂ ਵਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸਥਾਨਕ ਦਾਣਾ ਮੰਡੀ ਵਿਚ ਗੁਰੂ ਨਾਨਕ ਨਾਮ ਲੇਵਾ ਸਲੱਮ ਸੁਸਾਇਟੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 200 ਦੇ ਕਰੀਬ ਝੁੱਗੀ ਝੌਂਪੜੀ ਵਾਲੇ ਬੱਚਿਆਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਰਬੱਤ ਦਾ ਭਲਾ ਟਰੱਸਟ ਦੇ ਐਮ.ਡੀ. ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਭੇਜੀ ਗਈ ਸਟੇਸ਼ਨਰੀ ਅਤੇ ਤਲਜੀਤ ਸਿੱਧੂ ਕੈਨੇਡਾ ਵਲੋਂ ਰਿਫਰੈਸ਼ਮੈਂਟ ਵੰਡੀ ਗਈ। ਇਸ ਮੌਕੇ ਬੋਲਦਿਆਂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਖ਼ਤ ਕਾਨੂੰਨ ਬਣਾਵੇ ਕਿ ਹਰ ਇਕ ਬੱਚਾ ਜਿਸ ਦੀ ਉਮਰ ਪੜ੍ਹਨਯੋਗ ਹੈ, ਉਸ ਨੂੰ ਜ਼ਬਰਦਸਤੀ ਸਕੂਲ ਭੇਜਿਆ ਜਾਵੇ ਅਤੇ ਜਿਹੜੇ ਮਾਪੇ ਬੱਚਿਆਂ ਨੂੰ ਸਕੂਲ ਨਹੀਂ ਭੇਜਦੇ ਉਨ੍ਹਾਂ ਦੀਆਂ ਸਰਕਾਰੀ ਸਹੂਲਤਾਂ ਬੰਦ ਕਰਨੀਆਂ ਚਾਹੀਦੀਆਂ ਹਨ ਤਾਂਕਿ ਕੋਈ ਭੀ ਬੱਚਾ ਪੜ੍ਹਨ ਤੋਂ ਵਾਂਝਾ ਨਾ ਰਹੇ ਅਤੇ ਬੱਚਿਆਂ ਨੂੰ ਆਪਣੇ ਜੀਵਨ ਵਿਚ ਸਹੀ ਦਿਸ਼ਾ ਮਿਲ ਸਕੇ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਸੂਬੇਦਾਰ ਸੌਦਾਗਰ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਇੰਦਰਜੀਤ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਸੂਬੇਦਾਰ ਨਾਇਬ ਸਿੰਘ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਜਗਸੀਰ ਸਿੰਘ, ਸੂਬੇਦਾਰ ਜਗਮੇਲ ਸਿੰਘ, ਸੂਬੇਦਾਰ ਸ਼ੇਰ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਹੌਲਦਾਰ ਬਲਦੇਵ ਸਿੰਘ ਹਮੀਦੀ, ਹੌਲਦਾਰ ਬਸੰਤ ਸਿੰਘ ਉੱਗੋਕੇ, ਹੌਲਦਾਰ ਰੂਪ ਸਿੰਘ ਮਹਿਤਾ, ਹੌਲਦਾਰ ਭੀਮ ਸਿੰਘ, ਹੌਲਦਾਰ ਜਗਤਾਰ ਸਿੰਘ, ਗੁਰਦੇਵ ਸਿੰਘ ਮੱਕੜ, ਮੈਡਮ ਰੀਟਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਬਲੱਡ ਸੈਂਟਰ ਦਾ ਕੀਤਾ ਦੌਰਾ ਅਗਲੀ ਖ਼ਬਰ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ- ਸੂਬਾ ਪ੍ਰਧਾਨ ਸੰਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।