18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਗਰੂਰ ’ ਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ‘ਆਪ’ ’ਚ ਸ਼ਾਮਿਲ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਅਤੇ ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹੈਨਰੀ ਅਤੇ ਗੁਪਤਾ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਪੰਜਾਬ ਦੇ ਪ੍ਰਭਾਰੀ ਮਨੀਸ਼ ਸੁਸ਼ੋਦੀਆ ਤੋਂ ਸਰੋਪਾਓ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਨਾਲ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ।

ਅਜੀਤ ਡੈਸਕ 18-08-2026
ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਅਤੇ ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹੈਨਰੀ ਅਤੇ ਗੁਪਤਾ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਪੰਜਾਬ ਦੇ ਪ੍ਰਭਾਰੀ ਮਨੀਸ਼ ਸੁਸ਼ੋਦੀਆ ਤੋਂ ਸਰੋਪਾਓ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਨਾਲ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਿਲ ਹੋਣਾ ਕਾਂਗਰਸ ਲਈ ਲਹਿਰਾਗਾਗਾ ਹਲਕੇ ਵਿੱਚ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਉਹ ਬੀਬੀ ਰਾਜਿੰਦਰ ਕੌਰ ਭੱਠਲ ਦੇ ਪਰਿਵਾਰ ਨਾਲ ਸਬੰਧਿਤ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਵੀ ਹਨ। ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰਜਨੀਸ਼ ਗੁਪਤਾ ਨੇ ਵੀ ਕਾਂਗਰਸ ਨੂੰ ਅਲਵਿਦਾ ਆਖਦੇ ਹੋਏ ਆਪ ਸ਼ਾਮਿਲ ਹੋ ਗਏ ਹਨ। ਇਸ ਸਿਆਸੀ ਘਟਨਾਕ੍ਰਮ ਨਾਲ ਲਹਿਰਾਗਾਗਾ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੇ ਆਸਾਰ ਹਨ। ਸਨਮੀਕ ਸਿੰਘ ਹੈਨਰੀ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਜਿੱਥੇ ‘ਆਪ’ ਨੂੰ ਮਜ਼ਬੂਤੀ ਮਿਲਣ ਦੀ ਚਰਚਾ ਹੈ, ਉੱਥੇ ਕਾਂਗਰਸ ਖੇਮੇ ਵਿੱਚ ਇਸ ਨੂੰ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਸਿਆਸੀ ਬਦਲਾਅ ਦਾ ਲਹਿਰਾਗਾਗਾ ਦੀ ਸਥਾਨਕ ਸਿਆਸਤ ’ਤੇ ਕੀ ਅਸਰ ਪੈਂਦਾ ਹੈ, ਇਹ ਦੇਖਣਾ ਦਿਲਚਸਪ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਨਮੀਕ ਸਿੰਘ ਹੈਨਰੀ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਅਤੇ ਬਣਦਾ ਸਿਆਸੀ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਨਰੀ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਿਆਸੀ ਸਮੀਕਰਨਾਂ ’ਤੇ ਅਸਰ ਪੈਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਰਾਸ਼ਟਰ ਗਾਨ ਦਾ ਗਾਇਨ ਕਰਨ ਪਹੁੰਚੇ ਭਾਜਪਾ ਆਗੂ ਅਤੇ ਵਰਕਰਾਂ ਨੂੰ ਪੁਲਿਸ ਨੇ ਬੇਰੀਗੇਟ... ਅਗਲੀ ਖ਼ਬਰ ਨਿੰਮਵਾਲਾ ਮੌੜ ਵਿਖੇ ਦੋ ਦਿਨਾ ਵਿਚ 50 ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।