18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਪੰਡੋਰੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਅਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ’ਤੇ ਤੀਆਂ ਦਾ ਤਿਉਹਾਰ ਬੀਬੀ ਜਸਵਿੰਦਰ ਕੌਰ ਪੰਡੋਰੀ ਦੀ ਅਗਵਾਈ ਹੇਠ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਦੀ ਝਲਕ ਦੇਖਣ ਨੂੰ ਮਿਲੀ ਅਤੇ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ।

ਪਿੰਡ ਪੰਡੋਰੀ ਵਿਖੇ ਮੁੱਖ ਮਹਿਮਾਨ ਬੀਬੀ ਗੁਰਪ੍ਰੀਤ ਕੌਰ ਸੰਧਵਾਂ, ਵੱਖ-ਵੱਖ ਬੀਬੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਬੀਬੀ ਜਸਵਿੰਦਰ ਕੌਰ ਪੰਡੋਰੀ। ਤਸਵੀਰ : ਅਵਤਾਰ ਸਿੰਘ ਅਣਖੀ 18-08-2026
ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਅਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ’ਤੇ ਤੀਆਂ ਦਾ ਤਿਉਹਾਰ ਬੀਬੀ ਜਸਵਿੰਦਰ ਕੌਰ ਪੰਡੋਰੀ ਦੀ ਅਗਵਾਈ ਹੇਠ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਦੀ ਝਲਕ ਦੇਖਣ ਨੂੰ ਮਿਲੀ ਅਤੇ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮਹਿਲਾ ਵਰਕਰਾਂ, ਪਿੰਡਾਂ ਦੀਆਂ ਔਰਤਾਂ ਅਤੇ ਇਲਾਕੇ ਦੀਆਂ ਮੁਟਿਆਰਾਂ ਨੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਰਵਾਇਤੀ ਪਹਿਰਾਵਿਆਂ ਵਿਚ ਸ਼ਮੂਲੀਅਤ ਕਰਦਿਆਂ ਸਮਾਗਮ ਦੀ ਰੌਣਕ ਵਧਾਈ। ਤੀਆਂ ਦੇ ਸਮਾਗਮ ਦੌਰਾਨ ਔਰਤਾਂ ਨੇ ਰਲ-ਮਿਲ ਕੇ ਪੰਜਾਬੀ ਲੋਕ ਗੀਤਾਂ ਦੀਆਂ ਬੋਲੀਆਂ ਪਾਈਆਂ ਅਤੇ ਗਿੱਧਾ ਪਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਗਿੱਧੇ ਅਤੇ ਬੋਲੀਆਂ ਰਾਹੀਂ ਪੰਜਾਬ ਦੀ ਅਮੀਰ ਲੋਕ ਵਿਰਾਸਤ ਅਤੇ ਸਭਿਆਚਾਰਕ ਪਰੰਪਰਾਵਾਂ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ ਗਈ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਮੁੱਖ ਮਹਿਮਾਨ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ ਅਤੇ ਸਾਡੀਆਂ ਧੀਆਂ-ਭੈਣਾਂ ਨਾਲ ਜੁੜਿਆ ਹੋਇਆ ਇੱਕ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸਮਾਗਮਾਂ ਰਾਹੀਂ ਜਿੱਥੇ ਔਰਤਾਂ ਨੂੰ ਆਪਸ ਵਿਚ ਮਿਲਣ-ਜੁਲਣ ਦਾ ਮੌਕਾ ਮਿਲਦਾ ਹੈ, ਉੱਥੇ ਨਵੀਂ ਪੀੜ੍ਹੀ ਨੂੰ ਆਪਣੀਆਂ ਸਭਿਆਚਾਰਕ ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਦਾ ਵੀ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਉਹਾਰ ਮੌਕੇ ਪੇਕੇ ਪਿੰਡ ਆਈਆਂ ਧੀਆਂ ਦਾ ਮਿਲਣਾ ਪੰਜਾਬੀ ਸਭਿਆਚਾਰ ਦੀ ਇੱਕ ਖ਼ੂਬਸੂਰਤ ਪਰੰਪਰਾ ਰਹੀ ਹੈ, ਜਿਸ ਨੂੰ ਸੰਭਾਲ ਕੇ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਬੀਬੀ ਜਸਵਿੰਦਰ ਕੌਰ ਪੰਡੋਰੀ ਨੇ ਸਮਾਗਮ ਵਿਚ ਪਹੁੰਚੇ ਸਮੂਹ ਮਹਿਮਾਨਾਂ ਅਤੇ ਇਲਾਕੇ ਦੀਆਂ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਆਂ ਵਰਗੇ ਸਭਿਆਚਾਰਕ ਤਿਉਹਾਰ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ ਅਤੇ ਪੰਜਾਬ ਦੀਆਂ ਪੁਰਾਤਨ ਸਭਿਆਚਾਰਕ ਰਵਾਇਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਮਦਦ ਮਿਲਦੀ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਬੀਬੀ ਜਸਵਿੰਦਰ ਕੌਰ ਪੰਡੋਰੀ ਵਲੋਂ ਪੇਕੇ ਪਿੰਡ ਆਈਆਂ ਧੀਆਂ ਨੂੰ ਵਿਸ਼ੇਸ਼ ਤੌਰ ’ਤੇ ਸੰਧਾਰਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਔਰਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਾਗਮ ਦੌਰਾਨ ਹਾਸੇ-ਖੁਸ਼ੀ ਦਾ ਮਾਹੌਲ ਬਣਿਆ ਰਿਹਾ। ਤੀਆਂ ਦੇ ਇਸ ਸਮਾਗਮ ਵਿਚ ਮਹਿਲਾ ਵਰਕਰਾਂ ਤੋਂ ਇਲਾਵਾ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ, ਸਮਾਜਿਕ ਆਗੂਆਂ ਅਤੇ ਪਿੰਡ ਦੇ ਮੁਹਤਬਰਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਆਪਣੀਆਂ ਰਵਾਇਤੀ ਵਿਰਾਸਤੀ ਕਦਰਾਂ-ਕੀਮਤਾਂ ਨੂੰ ਜਿਉਂਦਾ ਰੱਖਣ ਦਾ ਸੁਨੇਹਾ ਦਿੱਤਾ ਗਿਆ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਕਨ੍ਹੱਈਆ ਸੋਲਵੈਕਸ ਦਾ ਕੀਤਾ ਉਦਯੋਗਿਕ ਦੌਰਾ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ, ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।