20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇਗੀ-ਪ੍ਰਧਾਨ ਬਾਸੀ

ਤਪਾ ਮੰਡੀ, 19 ਅਗਸਤ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਵਿਕਾਸ ਕਾਰਜਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੋਵੇਗੀ। ਇਸ ਤਹਿਤ ਸੜਕਾਂ ਦੀ ਮੁਰੰਮਤ ਤੇ ਨਵ-ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼-ਸਫ਼ਾਈ, 100 ਫ਼ੀਸਦੀ ਸੀਵਰੇਜ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਅਜੀਤ ਡੈਸਕ 20-08-2026
ਤਪਾ ਮੰਡੀ, 19 ਅਗਸਤ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਵਿਕਾਸ ਕਾਰਜਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੋਵੇਗੀ। ਇਸ ਤਹਿਤ ਸੜਕਾਂ ਦੀ ਮੁਰੰਮਤ ਤੇ ਨਵ-ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼-ਸਫ਼ਾਈ, 100 ਫ਼ੀਸਦੀ ਸੀਵਰੇਜ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਾ ਰਹਿਣਾ ਪਵੇ। ਬਰਸਾਤੀ ਪਾਣੀ ਦੀ ਨਿਕਾਸੀ, ਸਟਰੀਟ ਲਾਈਟਾਂ ਅਤੇ ਜਨਤਕ ਥਾਵਾਂ ਦੀ ਸੁੰਦਰਤਾ ਵੱਲ ਵੀ ਧਿਆਨ ਦਿੱਤਾ ਜਾਵੇਗਾ। ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਸਰਕਾਰ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਤਪਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅੱਗੇ ਵਧਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਨਗਰ ਕੌਂਸਲ ਨੂੰ ਆਪਣਾ ਬਣਦਾ ਸਹਿਯੋਗ ਜ਼ਰੂਰ ਦੇਣ , ਜਿਸ ਕਰ ਕੇ ਸ਼ਹਿਰ ਦੀ ਦਿੱਖ ਵਿਚ ਚੌਗੁਣਾ ਵਾਧਾ ਹੋ ਸਕੇ। ਇਸ ਮੌਕੇ ਧਰਮਪਾਲ ਸ਼ਰਮਾ, ਰਣਜੀਤ ਸਿੰਘ ਲਾਡੀ, ਮੇਲਾ ਕਾਲੀਆ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਦਫ਼ਤਰ ਵਾਲੀ ਬਿਲਡਿੰਗ ਮੰਡੀ ਬੋਰਡ ਤੋਂ 5 ਕਰੋੜ 6 ਲੱਖ 60 ਹਜ਼ਾਰ ਰੁਪਏ ’ਚ ਖ਼ਰੀਦਣ ਦੇ ਬਾਵਜੂਦ ਖ਼ਰੀਦਦਾਰ ਨੂੰ ਨਹ... ਅਗਲੀ ਖ਼ਬਰ ਪਿੰਡ ਉੱਗੋਕੇ ਦੇ ਸਮਾਜ ਸੇਵੀ ਨੌਜਵਾਨਾਂ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਕੀਤਾ ਵਿਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।