23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਦੌੜ ਵਿਖੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ

ਭਦੌੜ, 22 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਭਦੌੜ ਦੇ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ ਵਿਚ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸਕੂਲ ਦੇ ਪ੍ਰਿੰਸੀ: ਮੇਜਰ ਸਿੰਘ, ਜ਼ਿਲ੍ਹਾ ਕੁਸ਼ਤੀ ਮੁਕਾਬਲਿਆਂ ਦੇ ਸਹਾਇਕ ਕਨਵੀਨਰ ਹਰਦੀਪ ਸਿੰਘ ਉਗੋਕੇ, ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਦੇ ਸਕੱਤਰ ਮਾ: ਰਾਮ ਕੁਮਾਰ, ਮੀਤ ਪ੍ਰਧਾਨ ਦਰਬਾਰਾ ਸਿੰਘ, ਰਿਟਾ: ਐੱਸ. ਐੱਸ ਮਾ: ਸੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਸਫਲਤਾ ਪੂਰਵਕ ਸੰਪੰਨ ਹੋਏ।

ਅਜੀਤ ਡੈਸਕ 23-08-2026
ਭਦੌੜ, 22 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਭਦੌੜ ਦੇ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ ਵਿਚ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸਕੂਲ ਦੇ ਪ੍ਰਿੰਸੀ: ਮੇਜਰ ਸਿੰਘ, ਜ਼ਿਲ੍ਹਾ ਕੁਸ਼ਤੀ ਮੁਕਾਬਲਿਆਂ ਦੇ ਸਹਾਇਕ ਕਨਵੀਨਰ ਹਰਦੀਪ ਸਿੰਘ ਉਗੋਕੇ, ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਦੇ ਸਕੱਤਰ ਮਾ: ਰਾਮ ਕੁਮਾਰ, ਮੀਤ ਪ੍ਰਧਾਨ ਦਰਬਾਰਾ ਸਿੰਘ, ਰਿਟਾ: ਐੱਸ.ਐੱਸ ਮਾ: ਸੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਸਫਲਤਾ ਪੂਰਵਕ ਸੰਪੰਨ ਹੋਏ। ਇੰਨ੍ਹਾਂ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-19 ਫਰੀ ਸਟਾਈਲ ਵਿਚ ਸ੍ਰੀ ਪੀ.ਐਮ. ਸਰਕਾਰੀ ਸੀਨੀਅਰ ਸਕੂਲ ਕੁੜੀਆ ਭਦੌੜ ਨੇ ਪਹਿਲਾ ਅਤੇ ਸਕੂਲ ਆਫ਼ ਐਮੀਨੈਂਸ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਅਤੇ ਅੰਡਰ-14 ਸਾਲ ਕੁਸ਼ਤੀ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਉਗੋਕੇ ਨੇ ਪਹਿਲਾ ਅਤੇ ਸ੍ਰੀ ਪੀ.ਐਮ. ਸਰਕਾਰੀ ਸੀਨੀਅਰ ਸਕੂਲ ਕੁੜੀਆ ਭਦੌੜ ਨੇ ਦੂਜਾ ਸਥਾਨ ਹਾਸਲ ਕੀਤਾ। ਕੁਸ਼ਤੀ ਮੁਕਾਬਲਿਆਂ ਵਿਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਇੰਚਾਰਜਾਂ ਅਧਿਆਪਕਾਂ ਤੋਂ ਇਲਾਵਾ ਸਥਾਨਕ ਸਕੂਲ ਦੇ ਲੈਕਚਰਾਰ ਗੁਰਪ੍ਰੀਤ ਕੌਰ, ਗੁਰਚਰਨ ਸਿੰਘ ਪੰਮੀ, ਪਰਮਜੀਤ ਕੌਰ, ਡੀ.ਪੀ.ਈ ਰਮਨਦੀਪ ਸਿੰਘ, ਗੁਰਸੇਵਕ ਸਿੰਘ ਹਾਜ਼ਰ ਰਹੇ।
ਪਿਛਲੀ ਖ਼ਬਰ ਪਿੰਡ ਗੰਗੋਹਰ ਵਿਖੇ 20 ਤੋਂ ਵੱਧ ਕਿਸਾਨਾਂ ਦੇ ਖੇਤਾਂ ’ਚੋਂ ਕੇਵਲ ਤਾਰਾਂ ਚੋਰੀ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।