ਜਥੇਦਾਰ ਪਰਮਜੀਤ ਸਿੰਘ ਖਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ
ਬਰਨਾਲਾ ਵਿਖੇ ਕੱਲ੍ਹ ਪਹੁੰਚੇਗਾ ਮੀਰੀ ਪੀਰੀ ਖ਼ਾਲਸਾ ਮਾਰਚ
ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਕੀਤਾ ਗਿਆ ਮੀਰੀ ਪੀਰੀ ਖਾਲਸਾ ਮਾਰਚ (ਨਗਰ ਕੀਰਤਨ) ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਸਮਾਪਤ ਹੋਇਆ ਸੀ। ਜੋ ਹੁਣ ਮਿਤੀ 23 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।
ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਕੀਤਾ ਗਿਆ ਮੀਰੀ ਪੀਰੀ ਖਾਲਸਾ ਮਾਰਚ (ਨਗਰ ਕੀਰਤਨ) ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਸਮਾਪਤ ਹੋਇਆ ਸੀ। ਜੋ ਹੁਣ ਮਿਤੀ 23 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਹ ਮੀਰੀ ਪੀਰੀ ਖਾਲਸਾ ਮਾਰਚ ਮਿਤੀ 24 ਅਗਸਤ ਨੂੰ ਬਰਨਾਲਾ ਵਿਖੇ ਪਹੁੰਚ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਅਤੇ ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਇਹ ਮਾਰਚ ਹੰਡਿਆਇਆ ਚੌਕ ਤੋਂ ਕਚਿਹਿਰੀ ਚੌਕ, ਡਾਕਟਰ ਸੀਤਲ ਵਾਲੀ ਗਲੀ, ਕੱਚਾ ਕਾਲਜ ਰੋਡ, ਗੁ: ਬਾਬਾ ਨਾਮਦੇਵ ਜੀ, ਅਗਰਸੈਨ ਚੌਕ ਗੱਡਾ ਖਾਨਾ, ਵਾਲਮੀਕ ਚੌਕ, ਫੁਹਾਰਾ ਚੌਕ ਤੋਂ ਪੱਤੀ ਰੋਡ, ਗਲੀ ਨੰ: 5 ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ ਹੁੰਦਾ ਹੋਇਆ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪਹੁੰਚੇਗਾ ਅਤੇ ਰਾਤ ਦਾ ਵਿਸ਼ਰਾਮ ਹੋਵੇਗਾ। ਮਿਤੀ 25 ਅਗਸਤ ਦੀ ਸਵੇਰ 9 ਵਜੇ ਮਾਰਚ ਦੀ ਗੁ:ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਰਵਾਨਗੀ ਹੋਵੇਗੀ ਅਤੇ ਤਰਕਸ਼ੀਲ ਚੌਕ ਹੁੰਦਾ ਹੋਇਆ ਨਗਰ ਠੀਕਰੀਵਾਲ, ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ, ਮਹਿਲ ਕਲਾਂ, ਕ੍ਰਿਪਾਲ ਸਿੰਘ ਵਾਲਾ, ਗੰਗੋਹਰ, ਦੱਧਾਹੂਰ ਹੁੰਦਾ ਹੋਇਆ ਗੁ:ਸਾਹਿਬ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪਹੁੰਚੇਗਾ।