23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਟੰਡਨ ਇੰਟਰਨੈਸ਼ਨਲ ਸਕੂਲ ਵਿਚ ਐੱਮ.ਯੂ.ਐੱਨ. ਦਾ ਪਹਿਲਾ ਦਿਨ, 40 ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪ੍ਰਯਾਸ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਐਮ. ਯੂ.

ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪ੍ਰਯਾਸ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਐਮ.ਯੂ.ਐਨ. ਪ੍ਰੋਗਰਾਮ ਦੇ ਪਹਿਲੇ ਦਿਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰੋਗਰਾਮ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਲਗਭਗ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਅੰਤਰਰਾਸ਼ਟਰੀ ਪੱਧਰ ਦੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੇ ਪਹਿਲੇ ਦਿਨ ਮੁੱਖ ਮਹਿਮਾਨ ਦੇ ਤੌਰ ’ਤੇ ਐਸ.ਪੀ. (ਡੀ.) ਸੰਜੀਵ ਗੋਇਲ ਅਤੇ ਡਾ. ਪ੍ਰਿਯੰਕਾ ਸ਼ਰਮਾ ਮਿਸ ਏਸ਼ੀਆ ਅਰਥ ਐਲਿਟ ਵਿਸ਼ੇਸ਼ ਤੌਰ ’ਤੇ ਪਹੁੰਚੇ। ਐਮ.ਯੂ.ਐਨ. ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਦੀ ਭੂਮਿਕਾ ਨਿਭਾਉਂਦੇ ਹੋਏ ਵਿਸ਼ਵ ਪੱਧਰ ਦੀਆਂ ਗੰਭੀਰ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਕਈ ਮੁੱਦਿਆਂ ’ਤੇ ਤਿੱਖੀ ਬਹਿਸ, ਤਰਕਪੂਰਨ ਦਲੀਲਾਂ ਅਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਆਪਣੀ ਗੱਲ ਪੂਰੇ ਆਤਮ-ਵਿਸ਼ਵਾਸ ਨਾਲ ਰੱਖਦਿਆਂ ਕੂਟਨੀਤਕ ਢੰਗ ਨਾਲ ਦੂਜੇ ਪੱਖ ਦੇ ਵਿਚਾਰਾਂ ਦਾ ਜਵਾਬ ਦਿੱਤਾ। ਐਮ.ਯੂ.ਐਨ. ਰਾਹੀਂ ਵਿਦਿਆਰਥੀਆਂ ਨੂੰ ਨਾ ਸਿਰਫ਼ ਵਿਸ਼ਵ ਮੁੱਦਿਆਂ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ, ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਪਬਲਿਕ ਸਪੀਕਿੰਗ, ਫੈਸਲਾ ਲੈਣ ਦੀ ਸਮਰੱਥਾ, ਟੀਮ ਵਰਕ ਅਤੇ ਕੂਟਨੀਤਕ ਸੋਚ ਵਰਗੇ ਗੁਣ ਵੀ ਵਿਕਸਿਤ ਹੋ ਰਹੇ ਹਨ। ਸਕੂਲ ਦੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਵਿਸ਼ਵ ਪੱਧਰੀ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਹ ਆਪਣੇ ਹੁਨਰ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਉਨ੍ਹਾਂ ਪ੍ਰਯਾਸ ਟੀਮ ਹਰਮਨ ਢਿੱਲੋਂ ਅਤੇ ਜੇ.ਪੀ. ਸਿੰਗਲਾ ਦਾ ਧੰਨਵਾਦ ਕੀਤਾ। ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਟੰਡਨ ਸਕੂਲ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਅਕਾਦਮਿਕ ਸਿੱਖਿਆ ਦੇ ਨਾਲ ਅਜਿਹੀਆਂ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਅੰਤ ਵਿਚ ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਰਾਏਸਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਲੋਕਾਂ ਦੇ ਬੁਨਿਆਦੀ ਮੁੱਦੇ ਉਠਾਉਣਾ ਮੀਡੀਆ ਦੀ ਤਰਜੀਹ ਬਣੇ-ਨੇਹਾ ਦੀਕਸ਼ਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।