ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਹੋਈ ਚੋਣ
ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿਚ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਵੀਰਿੰਦਰ ਸਿੰਘ ਅਤੇ ਫਤਿਹ ਸਿੰਘ ਔਲਖ, ਅੰਡਰ-19 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਰਣਵੀਰ ਸਿੰਘ, ਜਸਕਰਨ ਸਿੰਘ ਗਰੇਵਾਲ ਅਤੇ ਗੁਰਮੇਹਕ ਸਿੰਘ ਦੀ ਚੋਣ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਚੋਣ ਹੋਈ ਹੈ।
ਅਜੀਤ ਡੈਸਕ
23-08-2026