ਆਮ ਆਦਮੀ ਕਲੀਨਿਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ, ਓ.ਪੀ.ਡੀ ਸੇਵਾਵਾਂ ਰਹੀਆਂ ਠੱਪ
ਬਰਨਾਲਾ, 25 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਦੇ ਸਮੂਹ ਆਮ ਆਦਮੀ ਕਲੀਨਿਕਾਂ ’ਚ ਐਂਪੈਨਲਮੈਂਟ ਪ੍ਰਣਾਲੀ ਅਧੀਨ ਕੰਮ ਕਰਦੇ ਡਾਕਟਰਾਂ/ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਤੋਂ ਹੜਤਾਲ ਕੀਤੀ ਗਈ। ਉਨ੍ਹਾਂ ਵਲੋਂ ਸਿਵਲ ਹਸਪਤਾਲ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਰਨਾਲਾ, 25 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਦੇ ਸਮੂਹ ਆਮ ਆਦਮੀ ਕਲੀਨਿਕਾਂ ’ਚ ਐਂਪੈਨਲਮੈਂਟ ਪ੍ਰਣਾਲੀ ਅਧੀਨ ਕੰਮ ਕਰਦੇ ਡਾਕਟਰਾਂ/ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਤੋਂ ਹੜਤਾਲ ਕੀਤੀ ਗਈ। ਉਨ੍ਹਾਂ ਵਲੋਂ ਸਿਵਲ ਹਸਪਤਾਲ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਕਾਰਨ ਓ.ਪੀ.ਡੀ ਸੇਵਾਵਾਂ ਠੱਪ ਰਹੀਆਂ ਅਤੇ ਮਰੀਜ਼ਾਂ ਨੂੰ ਖੱਜਲ ਖੁੁਆਰੀ ਦਾ ਸਾਹਮਣਾ ਕਰਨਾ ਪਿਆ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ’ਚ ਸ਼ਾਮਿਲ ਜ਼ਿਲ੍ਹਾ ਮੈਡੀਕਲ ਅਫ਼ਸਰ ਪ੍ਰਧਾਨ ਡਾ: ਲਵਿਸ਼ ਬਰਨਾਲਾ, ਫਾਰਮਾਸਿਸਟ ਪ੍ਰਧਾਨ ਰੌਬਿਨ ਬਰਨਾਲਾ ਤੇ ਸਹਾਇਕ ਸਟਾਫ਼ ਪ੍ਰਧਾਨ ਰਾਜਵੀਰ ਸਿੱਧੂ ਨੇ ਕਿਹਾ ਕਿ ਲੰਘੀ 27 ਜੁਲਾਈ ਦੀ ਹੜਤਾਲ ਸਮੇਂ ਸਰਕਾਰ ਤੇ ਵਿਭਾਗੀ ਉੱਚ ਅਧਿਕਾਰੀਆਂ ਨਾਲ ਬੈਠਕ ਮੌਕੇ ਤਿੰਨ ਮੰਗਾਂ ’ਤੇ ਸਹਿਮਤੀ ਬਣੀ ਸੀ। ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ ਪਹਿਲੀ ਇਹ ਕਿ ਇਨ੍ਹਾਂ ਕਾਮਿਆਂ ਨੂੰ ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦਿੱਤੀ ਜਾਵੇ। ਦੂਜੀ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਅਤੇ ਤੀਸਰੀ ਸੀ ਕਿ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰ ਕੇ ਕਰਮਚਾਰੀਆਂ ਨੂੰ ਸਿੱਧਾ ਵਿਭਾਗੀ ਸਿਹਤ ਸੇਵਾਵਾਂ ਦੇ ਅਧੀਨ ਕਾਂਟਰੈਕਟ ’ਤੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਇਨ੍ਹਾਂ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਇਨ੍ਹਾਂ ਵਿਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤੀ ਗਈ। ਸਾਂਝਾ ਫਰੰਟ ਆਗੂਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਉਕਤ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ। ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਜਾਰੀ ਤੇ ਓ.ਪੀ.ਡੀ ਸੇਵਾਵਾਂ ਬੰਦ ਰਹਿਣਗੀਆਂ। ਸਾਂਝਾ ਫਰੰਟ ਨੇ ਸੀ.ਐੱਚ.ਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਆਦਿ ਦੇ 27 ਦੇ ਸੰਘਰਸ਼ੀ ਪ੍ਰੋਗਰਾਮ ਦੀ ਪੂਰਨ ਹਮਾਇਤ ਦਾ ਐਲਾਨ ਵੀ ਕੀਤਾ। ਇਸ ਮੌਕੇ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਜਿਵੇਂ ਕਿ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ, ਇਨਕਲਾਬੀ ਕੇਂਦਰ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਪਾਲ ਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਰਮੇਸ਼ ਕੁਮਾਰ ਹਮਦਰਦ ਨੇ ਵੀ ਸ਼ਿਰਕਤ ਕੀਤੀ।