27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਕਰਵਾਏ

ਬਰਨਾਲਾ, 26 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਕਪਾਹ ਮੰਡੀ ਬਰਨਾਲਾ ਨਜ਼ਦੀਕ ਇਕ ਵਿਅਕਤੀ ਨੂੰ 7 ਕਿੱਲੋ 400 ਗ੍ਰਾਮ ਗਾਂਜੇ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਕਪਾਹ ਮੰਡੀ ਬਰਨਾਲਾ ਨਜ਼ਦੀਕ ਇਕ ਵਿਅਕਤੀ ਨੂੰ 7 ਕਿੱਲੋ 400 ਗ੍ਰਾਮ ਗਾਂਜੇ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨੇਪਾਲੀ ਬਿੰਦ ਪੁੱਤਰ ਰਾਮੇਸ਼ਵਰ ਬਿੰਦ ਵਾਸੀ ਝੁੱਗੀਆਂ ਸਬਜ਼ੀ ਮੰਡੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਇਸ ਦੀ ਨਿਸ਼ਾਨਦੇਹੀ ’ਤੇ 7 ਕਿੱਲੋ 400 ਗ੍ਰਾਮ ਗਾਂਜਾ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਪਿੰਡ ਗਹਿਲ ਵਾਸੀਆਂ ਨੂੰ ਬਿਜਲੀ ਦੇ ਲੰਮੇ ਪਾਵਰਕੱਟਾਂ ਤੋਂ ਰਾਹਤ ਨਾ ਮਿਲੀ ਤਾਂ ਵੱਡਾ ਸੰਘਰਸ਼ ਵਿੱਢਾਂਗੇ-ਕਿਸਾਨ ਆਗੂ ਡਕੌਂ... ਅਗਲੀ ਖ਼ਬਰ ਸੜਕ ਦੁਰਘਟਨਾ ’ਚ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।