ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਨੇ ਲੰਬੇ-ਲੰਬੇ ਕੱਟ
ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ)-ਜਿੱਥੇ ਇੱਕ ਪਾਸੇ ਸੂਬਾ ਸਰਕਾਰ ਵਲੋਂ ਬਿਜਲੀ ਸਰਪਲੱਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਪਹਿਲਾਂ ਹੀ ਲੋਕਾਂ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ ਅਤੇ ਉੱਪਰੋਂ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ।
ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ)-ਜਿੱਥੇ ਇੱਕ ਪਾਸੇ ਸੂਬਾ ਸਰਕਾਰ ਵਲੋਂ ਬਿਜਲੀ ਸਰਪਲੱਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਪਹਿਲਾਂ ਹੀ ਲੋਕਾਂ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ ਅਤੇ ਉੱਪਰੋਂ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਵੀ ਬਿਜਲੀ ਦੇ ਰੋਜ਼ਾਨਾ ਦੀ ਤਰ੍ਹਾਂ ਹੀ ਲੰਬੇ ਕੱਟ ਲੱਗਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰ ਕੇ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਔਰਤਾਂ ਨੂੰ ਗਰਮੀ ਵਿਚ ਬਿਜਲੀ ਨਾ ਹੋਣ ਕਾਰਨ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਬਿਜਲੀ ਕੱਟਾਂ ਕਾਰਨ ਘਰਾਂ ਵਿਚ ਪੱਖੇ, ਕੂਲਰ ਅਤੇ ਹੋਰ ਬਿਜਲੀ ਉਪਕਰਨ ਬੰਦ ਹੋਣ ਨਾਲ ਲੋਕ ਗਰਮੀ ਤੋਂ ਬੇਹਾਲ ਹਨ। ਬਿਜਲੀ ਨਾ ਆਉਣ ਕਰ ਕੇ ਘਰਾਂ ’ਚ ਪੀਣ ਵਾਲਾ ਪਾਣੀ ਵੀ ਨਹੀਂ ਆਉਂਦਾ। ਲੋਕਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਲੰਬੇ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਅੱਤ ਦੀ ਗਰਮੀ ਨੂੰ ਦੇਖਦਿਆਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਰਪਲੱਸ ਹੈ ਤਾਂ ਫਿਰ ਸ਼ਹਿਰ ਵਾਸੀਆਂ ਨੂੰ ਵਾਰ-ਵਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ, ਇਸ ਦਾ ਜਵਾਬ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਨੂੰ ਦੇਣਾ ਚਾਹੀਦਾ ਹੈ।