28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਔਰਤ ਕਾਬੂ

ਬਰਨਾਲਾ, 27 ਅਗਸਤ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਇਕ ਘਰ ’ਚ ਛਾਪੇਮਾਰੀ ਕਰ ਕੇ ਔਰਤ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਖਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੈਕ ਸਾਈਡ ਬੱਸ ਸਟੈਂਡ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ।

ਅਜੀਤ ਡੈਸਕ 28-08-2026
ਬਰਨਾਲਾ, 27 ਅਗਸਤ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਇਕ ਘਰ ’ਚ ਛਾਪੇਮਾਰੀ ਕਰ ਕੇ ਔਰਤ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਖਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੈਕ ਸਾਈਡ ਬੱਸ ਸਟੈਂਡ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ। ਜਿਸ ਨੇ ਆਪਣੇ ਘਰ ’ਚ ਭਾਰੀ ਮਾਤਰਾ ’ਚ ਭੁੱਕੀ ਚੂਰਾ ਪੋਸਤ ਲੁਕੋ ਕੇ ਰੱਖੀ ਹੋਈ ਹੈ। ਜੋ ਕਿ ਬਰਨਾਲਾ ਸ਼ਹਿਰ ਦੇ ਆਸੇ ਪਾਸੇ ਇਲਾਕਿਆਂ ਵਿਚ ਭੁੱਕੀ ਵੇਚਣ ਦੀ ਫ਼ਿਰਾਕ ਵਿਚ ਹੈ। ਪੁਲਿਸ ਵਲੋਂ ਰੇਖਾ ਰਾਣੀ ਦੇ ਘਰ ਛਾਪੇਮਾਰੀ ਕਰਦਿਆਂ 20 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਅਤੇ ਉਕਤ ਉਸ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ‘ਵਧੋ, ਨਿਖਰੋ ਤੇ ਆਪਣੀ ਪਛਾਣ ਜਾਣੋ’ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਾਈ.ਐੱਸ ਜੈਨਨੇਕਸਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।