28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਗਤਕੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਹੰਡਿਆਇਆ, 27 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 28-08-2026
ਹੰਡਿਆਇਆ, 27 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਲੜਕੀਆਂ ਦੇ ਵਰਗਾਂ ਵਿਚ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਇਨ੍ਹਾਂ ਖਿਡਾਰੀਆਂ ਨੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕਰ ਲਿਆ ਹੈ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਦੇ ਪੰਜ ਵਿਦਿਆਰਥੀਆਂ ਦੀ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਲਈ ਹੋਈ ਚੋਣ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।