29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ

ਬਰਨਾਲਾ, 28 ਅਗਸਤ (ਅਸ਼ੋਕ ਭਾਰਤੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜੋਰਾ ਸਿੰਘ ਨਸਰਾਲੀ, ਗੁਰਨਾਮ ਸਿੰਘ ਦਾਉਦ , ਸੂਬਾ ਜਨਰਲ ਸਕੱਤਰ ਦਿਹਾਤੀ ਮਜ਼ਦੂਰ ਸਭਾ, ਚਮਕੌਰ ਸਿੰਘ ਖੇੜੀ, ਸੂਬਾ ਜਨਰਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦੇਵੀ ਕੁਮਾਰੀ ਸਰਹਾਲੀ ਕਲਾਂ ਸੂਬਾ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਕੁਲਵੰਤ ਸਿੰਘ ਸੇਲਬਰਾ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਗੋਬਿੰਦ ਸਿੰਘ ਛਾਜਲੀ, ਸੂਬਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਤੇ ਸੂਬਾਈ ਆਗੂ ਮੁਕੇਸ਼ ਮਲੌਦ ਨੇ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਭਖਦੀਆਂ ਅਤੇ ਹੱਕੀ ਮੰਗਾਂ ’ਤੇ ਮਜ਼ਦੂਰ ਜਥੇਬੰਦੀਆਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ।

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਦੌਰਾਨ ਸੂਬਾਈ ਆਗੂ। ਅਜੀਤ ਤਸਵੀਰ 29-08-2026
ਬਰਨਾਲਾ, 28 ਅਗਸਤ (ਅਸ਼ੋਕ ਭਾਰਤੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜੋਰਾ ਸਿੰਘ ਨਸਰਾਲੀ, ਗੁਰਨਾਮ ਸਿੰਘ ਦਾਉਦ , ਸੂਬਾ ਜਨਰਲ ਸਕੱਤਰ ਦਿਹਾਤੀ ਮਜ਼ਦੂਰ ਸਭਾ, ਚਮਕੌਰ ਸਿੰਘ ਖੇੜੀ, ਸੂਬਾ ਜਨਰਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦੇਵੀ ਕੁਮਾਰੀ ਸਰਹਾਲੀ ਕਲਾਂ ਸੂਬਾ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਕੁਲਵੰਤ ਸਿੰਘ ਸੇਲਬਰਾ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਗੋਬਿੰਦ ਸਿੰਘ ਛਾਜਲੀ, ਸੂਬਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਤੇ ਸੂਬਾਈ ਆਗੂ ਮੁਕੇਸ਼ ਮਲੌਦ ਨੇ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਭਖਦੀਆਂ ਅਤੇ ਹੱਕੀ ਮੰਗਾਂ ’ਤੇ ਮਜ਼ਦੂਰ ਜਥੇਬੰਦੀਆਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਪਰ ਭਗਵੰਤ ਮਾਨ ਸਰਕਾਰ ਦਾ ਮਜ਼ਦੂਰ ਮੰਗਾਂ ਪ੍ਰਤੀ ਰਵੱਈਆ ਨਾਂਹ ਪੱਖੀ ਤੇ ਵਿਤਕਰਾ ਵਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿੱਤ ਦਿਨ ਕੀਤੇ ਜਾਂਦੇ ਵਿਕਾਸ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਮੰਨਣਾ ਤਾਂ ਦੂਰ, ਮੁੱਖ ਮੰਤਰੀ ਪੰਜਾਬ ਤਾਂ ਪੰਜ ਵਾਰ ਸਾਂਝੇ ਮੋਰਚੇ ਨਾਲ ਮੀਟਿੰਗਾਂ ਤਹਿ ਕਰ ਕੇ ਗ਼ੈਰਹਾਜ਼ਰ ਰਹਿੰਦੇ ਰਹੇ ਹਨ। ਵੱਡੇ ਬਦਲਾਅ ਦਾ ਦਾਅਵਾ ਕਰਨ ਵਾਲੀ ਸਰਕਾਰ ਹੁਣ ਤਾਂ ਮੀਟਿੰਗਾਂ ਕਰਨ ਤੋਂ ਵੀ ਭੱਜ ਨਿਕਲੀ ਹੈ ਅਤੇ ਪੁਲਿਸ ਜਬਰ ਦੇ ਜੋ ਧਰਨੇ ਮੁਜ਼ਾਹਰਿਆਂ ਦੇ ਸੰਵਿਧਾਨਕ ਹੱਕ ਨੂੰ ਵੀ ਖੋਹ ਰਹੀ ਹੈ। ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨਸ਼ਿਆਂ ਦੀ ਮਹਾਂਮਾਰੀ ਨੂੰ ਨੱਥ ਪਾਉਣ ’ਚ ਬੁਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ ਅਤੇ ਨਿੱਤ ਦਿਨ ਨਸ਼ਿਆਂ ਨਾਲ ਘਰਾਂ ’ਚ ਸੱਥਰ ਵਿਛ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਥੋਕ ਉਤਪਾਦਕਾਂ ਤੇ ਵੱਡੇ ਸਮਗਲਰਾਂ ਨੂੰ ਹੱਥ ਨਹੀਂ ਪਾ ਰਹੀ। ਮਜ਼ਦੂਰ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖ਼ਤਮ ਕਰਨ, ਮਜ਼ਦੂਰ ਵਿਰੋਧੀ ਲੇਬਰ ਕੋਡ ਲਾਗੂ ਕਰਨ ਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਤੋਂ ਇਲਾਵਾ ਫ਼ਿਰਕੂ ਫਾਸ਼ੀ ਅਜੰਡੇ ਨੂੰ ਵੀ ਅੱਗੇ ਵਧਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਜ਼ਮੀਨੇ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਰੰਟੀ, ਮਨਰੇਗਾ ਕਾਨੂੰਨ ਲਾਗੂ ਕਰਵਾਉਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ਿਆਂ ਦੀ ਮਾਫ਼ੀ, ਮਜ਼ਦੂਰ ਵਿਰੋਧੀ ਲੇਬਰ ਕਾਨੂੰਨ ਰੱਦ ਕਰਨ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ ਘੱਟੋ ਘੱਟ ਪ੍ਰਤੀ ਮਹੀਨਾ 5000 ਕਰਨ, ਮਜ਼ਦੂਰਾਂ ਦੇ ਹਿੱਸੇ ਦੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੇਣਾ ਯਕੀਨੀ ਬਣਾਉਣ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰ ਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ’ਚ ਵੰਡਣ ਸਮੇਤ ਵੱਧਦੀ ਮਹਿੰਗਾਈ ਨੂੰ ਠੱਲ੍ਹ ਪਾਉਣ, ਸੰਘਰਸ਼ਾਂ ਦੌਰਾਨ ਪਾਏ ਕੇਸ ਰੱਦ ਕਰਨ, ਔਰਤਾਂ ਦੇ ਖਾਤੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੇ ਪੈਸੇ ਪਾਉਣ ਅਤੇ ਚੋਣਾਂ ਮੌਕੇ ਦਿੱਤੀਆਂ ਗਈਆਂ ਗਰੰਟੀਆਂ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 11 ਤੇ 12 ਅਕਤੂਬਰ ਨੂੰ ਹਜ਼ਾਰਾਂ ਬੇਜ਼ਮੀਨੇ ਮਜ਼ਦੂਰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਦੋ ਰੋਜ਼ਾ ਧਰਨਾ ਲਾਉਣਗੇ। ਇਸ ਮੌਕੇ ਭੂਪ ਚੰਦ ਚੰਨੋ, ਦਰਸ਼ਨ ਨਾਹਰ, ਦਿਲਬਾਗ ਸਿੰਘ ਜੀਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਜੇਲ੍ਹ ਅੰਦਰ ਬੰਦ ਆਪਣੇ ਭਰਾਵਾਂ ਦੇ ਭੈਣਾਂ ਨੇ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।