30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਵਿਚੋਂ ਗੋਲਡ ਮੈਡਲ ਜਿੱਤਿਆ

ਭਦੌੜ, 29 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜੈ ਵਾਟਿਕਾ ਸਕੂਲ ਵਿਚ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-19 ਸਾਲ ਦੇ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਗੋਲਡ ਮੈਡਲ ਜਿੱਤਣ ਵਿਚ ਸਫਲਤਾ ਹਾਸਲ ਕੀਤੀ ਹੈ। ਖੇਡ ਵਿਭਾਗ ਦੇ ਪ੍ਰੋ: ਕਿਰਨਜੀਤ ਕੌਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਮੁੱਚੀ ਟੀਮ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 30-08-2026
ਭਦੌੜ, 29 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜੈ ਵਾਟਿਕਾ ਸਕੂਲ ਵਿਚ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-19 ਸਾਲ ਦੇ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਗੋਲਡ ਮੈਡਲ ਜਿੱਤਣ ਵਿਚ ਸਫਲਤਾ ਹਾਸਲ ਕੀਤੀ ਹੈ। ਖੇਡ ਵਿਭਾਗ ਦੇ ਪ੍ਰੋ: ਕਿਰਨਜੀਤ ਕੌਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਮੁੱਚੀ ਟੀਮ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਮੁਖੀ ਮਲਵਿੰਦਰ ਸਿੰਘ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਖੇਡ ਵਿਭਾਗ ਦੇ ਪ੍ਰੋ: ਕਿਰਨਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹਾ ਪ੍ਰਦਰਸ਼ਨ ਕਰ ਕੇ ਉੱਚੇ ਮੁਕਾਮ ’ਤੇ ਪੁੱਜਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨਾ ਕਲੱਬ ਭਦੌੜ ਵਲੋਂ ਕਰਵਾਈ ਜਾ ਰਹੀ ਸੱਤ ਰੋਜ਼ਾ ਸ੍ਰੀਮਦ ਭਾਗਵਤ ਕਥਾ ਨੂੰ ਲੈ ਕੇ ਕਲਸ਼ ਯਾਤਰਾ ਕੱਢੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਸਰਗਰਮੀਆਂ ਹੋਈਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।