30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਇਲਾਕੇ ’ਚ ਮਿਸ਼ਨ ਕਲੀਨ ਪੰਜਾਬ ਦੀ ਹੋਈ ਸ਼ੁਰੂਆਤ

ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇਕ ਵਿਲੱਖਣ ਕਦਮ ਚੁੱਕਦਿਆਂ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਮੁੱਖ ਟੀਚਾ ਸੂਬੇ ਵਿਚੋਂ ਗਾਰਬੇਜ ਪੁਆਇੰਟਸ ਖ਼ਤਮ ਕਰਨਾ ਹੈ।

ਸੰਗਰੂਰ ਸ਼ਹਿਰ ਵਿਚ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ 30-08-2026
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇਕ ਵਿਲੱਖਣ ਕਦਮ ਚੁੱਕਦਿਆਂ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਮੁੱਖ ਟੀਚਾ ਸੂਬੇ ਵਿਚੋਂ ਗਾਰਬੇਜ ਪੁਆਇੰਟਸ ਖ਼ਤਮ ਕਰਨਾ ਹੈ। ਜਿਸ ਤਹਿਤ ਮਿਸ਼ਨ ਕਲੀਨ ਪੰਜਾਬ ਦੀ ਸ਼ੁਰੂਆਤ ਅੱਜ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਐਸ.ਡੀ.ਐਮ ਤਪਾ ਆਯੂਸ਼ ਗੋਇਲ ਦੀ ਅਗਵਾਈ ਹੇਠ ਨਗਰ ਕੌਂਸਲ ਤਪਾ ਤੋਂ ਕੀਤੀ ਗਈ, ਜਿਸ ਵਿਚ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਅਤੇ ਸਮੂਹ ਸਫ਼ਾਈ ਸੇਵਕਾਂ ਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਉਸ ਦਾ ਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਇਸ ਗਾਰਬੇਜ ਵਲਨੇਰੇਬਲ ਪੁਆਇੰਟ ਦਾ ਮਤਲਬ ਉਹ ਥਾਂ ਹੈ ਜਿੱਥੇ ਲੋਕ ਵਾਰ-ਵਾਰ ਕੂੜਾ ਸੁੱਟਦੇ ਹਨ। ਉਨ੍ਹਾਂ ਦੱਸਿਆ ਕਿ ਇਹ ਉਹ ਖੁੱਲ੍ਹੀ ਜਗ੍ਹਾ, ਨੁੱਕਰ ਜਾਂ ਸੜਕ ਕਿਨਾਰਾ ਹੈ ਜਿੱਥੇ ਸਫ਼ਾਈ ਹੋਣ ਦੇ ਬਾਵਜੂਦ ਲੋਕ ਫਿਰ ਤੋਂ ਕੂੜਾ ਸੁੱਟ ਦਿੰਦੇ ਹਨ। ਪੰਜਾਬ ਵਿਚ ਚੱਲ ਰਹੇ ਮਿਸ਼ਨ ਦੌਰਾਨ ਅਜਿਹੇ ਕੂੜੇ ਵਾਲੇ ਸਥਾਨਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਪੱਕੇ ਤੌਰ ’ਤੇ ਸਾਫ਼ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹਿਰਾਂ ਦੀ ਦਿੱਖ ਨੂੰ ਸੰਵਾਰਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ ਤਪਾ ਆਯੂਸ਼ ਗੋਇਲ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਸਾਡਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਨਾਲ ਵਾਤਾਵਰਨ ਸ਼ੁੱਧ ਹੁੰਦਾ ਹੈ। ਉਨ੍ਹਾਂ ਬੱਚਿਆਂ ਅਤੇ ਸ਼ਹਿਰ ਵਾਸੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਨਗਰ ਕੌਂਸਲ ਪ੍ਰਧਾਨ ਬਲਜੀਤ ਬਾਸੀ ਅਤੇ ਮੀਤ ਪ੍ਰਧਾਨ ਮੁਨੀਸ਼ ਗਰਗ ਨੇ ਕਿਹਾ ਕਿ ਇਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼-ਸੁਥਰੇ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ। ਜਦਕਿ ਅੱਜ ਸਾਡਾ ਵਾਤਾਵਰਨ ਸਾਡੀਆਂ ਅਣਗਹਿਲੀਆਂ ਅਤੇ ਮਾੜੀਆਂ ਆਦਤਾਂ ਕਾਰਨ ਅਤਿਅੰਤ ਪ੍ਰਦੂਸ਼ਿਤ ਹੋ ਚੁੱਕਾ ਹੈ। ਵੱਧ ਰਿਹਾ ਪ੍ਰਦੂਸ਼ਣ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਅਤੇ ਜਾਗਰੂਕ ਹੋ ਕੇ ਇਸ ਸਮੱਸਿਆ ਨਾਲ ਲੜਨ ਦੀ ਜ਼ਰੂਰਤ ਹੈ। ਇਸ ਮੌਕੇ ਧਰਮਪਾਲ ਸ਼ਰਮਾ, ਹੈਪੀ ਸਿੰਘ, ਬਲਦੇਵ ਸਿੰਘ, ਰਣਜੀਤ ਲਾਡੀ (ਸਾਰੇ ਕੌਂਸਲਰ), ਦੀਪਕ ਗੱਗ, ਮੇਲਾ ਕਾਲੀਆ, ਅੰਕਿਤ ਸਿੰਗਲਾ, ਜਸਵਿੰਦਰ ਚੱਠਾ, ਰਵੀ ਮੌੜ, ਜੱਸੀ ਪੁਰਬਾ, ਹਰਵਿੰਦਰ ਮਿੱਤਲ, ਲਵਦੀਪ ਤੋਂ ਇਲਾਵਾ ਵੱਡੀ ਗਿਣਤੀ ’ਚ ਨਗਰ ਕੌਂਸਲ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ 243 ਲੋੜਵੰਦਾਂ ਦੀਆਂ ਅੱਖਾਂ ਦਾ ਚੈੱਕਅਪ ਕਰ ਕੇ ਦਵਾਈ ਮੁਫ਼ਤ ਅਤੇ 47 ਦੇ ਲੈਂਜ਼ ਪਾਏ ਗਏ-ਮਨੀਸ਼ ਕੁ... ਅਗਲੀ ਖ਼ਬਰ ਪਿੰਡ ਚੀਮਾ ਵਿਖੇ ਬਿਜਲੀ ਕੱਟਾਂ ਤੋਂ ਤੰਗ ਕਿਸਾਨਾਂ ਨੇ ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਬਿਜਲੀ ਗਰਿੱਡ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।