30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਸਮੂਹਿਕ ਅਰਦਾਸ ਕਰਵਾਈ

ਟੱਲੇਵਾਲ, 29 ਅਗਸਤ (ਸੋਨੀ ਚੀਮਾ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਪਿੰਡ ਗਹਿਲ ਵਿਖੇ ਨਤਮਸਤਕ ਹੋਏ।

ਅਜੀਤ ਡੈਸਕ 30-08-2026
ਟੱਲੇਵਾਲ, 29 ਅਗਸਤ (ਸੋਨੀ ਚੀਮਾ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਪਿੰਡ ਗਹਿਲ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰੂ ਚਰਨਾ ਵਿਚ ਸਮੂਹਿਕ ਅਰਦਾਸ ਕੀਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਕਿਹਾ ਕਿ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਦਿਆਰਥਣਾਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥਣਾਂ ਨੂੰ ਆਪਣੀਆਂ ਗੌਰਵਮਈ ਪਰੰਪਰਾਵਾਂ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਇਸ ਧਾਰਮਿਕ ਸਮਾਗਮ ਨੇ ਸਮੂਹ ਵਿਦਿਆਰਥਣਾਂ ਨੂੰ ਗੁਰਮਤਿ ਪਰੰਪਰਾਵਾਂ ਨਾਲ ਜੁੜਨ ਅਤੇ ਸੇਵਾ-ਸਿਮਰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਐੱਸ.ਬੀ.ਐੱਸ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।