30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਭਦੌੜ, 29 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਜਗਦੇਵ ਸਿੰਘ ਮੈਨੇਜਰ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਮਨੁੱਖੀ ਅਤੇ ਕਾਨੂੰਨੀ ਅਧਿਕਾਰਾਂ ਦੇ ਆਧਾਰ ’ਤੇ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਅਜੀਤ ਡੈਸਕ 30-08-2026
ਭਦੌੜ, 29 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਜਗਦੇਵ ਸਿੰਘ ਮੈਨੇਜਰ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਮਨੁੱਖੀ ਅਤੇ ਕਾਨੂੰਨੀ ਅਧਿਕਾਰਾਂ ਦੇ ਆਧਾਰ ’ਤੇ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਰਦਾਸ ਦਾ ਮਕਸਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਜਲਦ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਨਾ ਹੈ। ਅਰਦਾਸ ਦੌਰਾਨ ਬੰਦੀ ਸਿੰਘਾਂ ਵਲੋਂ ਲੰਬੇ ਸਮੇਂ ਤੋਂ ਨਿਭਾਈ ਜਾ ਰਹੀ ਕੁਰਬਾਨੀ ਅਤੇ ਸਿੱਖ ਕੌਮ ਦੇ ਹੱਕਾਂ ਲਈ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕੀਤਾ ਗਿਆ। ਹਾਜਰ ਸੰਗਤ ਨੇ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਹਮਦਰਦੀ ਅਤੇ ਨਿਆਂਪੂਰਨ ਢੰਗ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੀ ਰਿਹਾਈ ਲਈ ਯੋਗ ਕਦਮ ਚੁੱਕਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਹੂੰਝਾਂ ਫੇਰ ਜਿੱਤ ਪ੍ਰਾਪਤ ਕਰ ਕੇ ਕਾਂਗਰਸ ਸਰਕਾਰ ਬਣਾਏਗੀ–ਪਰਮਿੰਦਰ ਸ਼ਰਮਾ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ, ਪੰਜਾਬ ਨੂੰ ਸਿਰਫ਼ ਕਰਜ਼ਾਈ ਕੀਤਾ-ਵਿਧਾਇਕ ਕੁਲਦੀਪ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।