ਆਮ ਆਦਮੀ ਪਾਰਟੀ ਦੇ ਲਾਰਿਆਂ ਵਿਚ ਨਹੀਂ ਆਵੇਗੀ ਪੰਜਾਬ ਦੀ ਜਨਤਾ-ਬੀਬੀ ਬਾਲੀਆ
ਤਪਾ ਮੰਡੀ, 30 ਅਗਸਤ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਦੇ ਲਾ ਰਹੇ ਆ ਤੋਂ ਅੱਕ ਚੁੱਕੀ ਹੈ ਜਿਸ ਕਰ ਕੇ ਪੰਜਾਬ ਦੀ ਜਨਤਾ ਇਸ ਸਰਕਾਰ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਇਹ ਸ਼ਬਦ ਪੰਜਾਬ ਮਹਿਲਾ ਕਾਂਗਰਸ ਦੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਮਤ ਦੇ ਕੇ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ।
ਅਜੀਤ ਡੈਸਕ
31-08-2026