ਗੀਤਾ ਭਵਨ ਵਿਖੇ ਜਨਮ ਅਸ਼ਟਮੀ ਨੂੰ ਸਮਰਪਿਤ ਸਪਤਾਹ ਗਿਆਨ ਯੱਗ ਆਰੰਭ
ਸ਼ਹਿਣਾ, 31 ਅਗਸਤ (ਸੁਰੇਸ਼ ਗੋਗੀ)-ਗੀਤਾ ਭਵਨ ਮੰਦਰ ਪ੍ਰਬੰਧਕ ਕਮੇਟੀ ਸ਼ਹਿਣਾ ਵਲੋਂ ਜਨਮ ਅਸ਼ਟਮੀ ਨੂੰ ਸਮਰਪਿਤ ਗੀਤਾ ਭਵਨ ਵਿਖੇ ਸਪਤਾਹ ਗਿਆਨ ਯੱਗ ਆਰੰਭ ਹੋ ਗਿਆ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਗਨਦੀਪ ਗੱਗੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਮ ਅਸ਼ਟਮੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਮੰਦਰ ਦੇ ਸਾਰੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿਆਰੀਆਂ ਆਰੰਭ ਕੀਤੀਆਂ ਜਾ ਚੁੱਕੀਆਂ ਹਨ।
ਅਜੀਤ ਡੈਸਕ
31-08-2026