01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਿਸ਼ੇਸ਼ ਭਾਸ਼ਨ ਕਰਵਾਇਆ

ਟੱਲੇਵਾਲ, 31 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ’ਤੇ ਵਿਦਿਆਰਥਣਾਂ ਨੂੰ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਅਤੇ ਜੀਵਨ ਵਿਚ ਸਫਲਤਾ ਦੇ ਗੁਰਾਂ ਤੋਂ ਜਾਣੂ ਕਰਵਾਉਣ ਲਈ ਵਿਸਥਾਰ ਭਾਸ਼ਣ ਕਰਵਾਇਆ ਗਿਆ। ਸੰਸਥਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਆਈ.

ਅਜੀਤ ਡੈਸਕ 01-09-2026
ਟੱਲੇਵਾਲ, 31 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ’ਤੇ ਵਿਦਿਆਰਥਣਾਂ ਨੂੰ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਅਤੇ ਜੀਵਨ ਵਿਚ ਸਫਲਤਾ ਦੇ ਗੁਰਾਂ ਤੋਂ ਜਾਣੂ ਕਰਵਾਉਣ ਲਈ ਵਿਸਥਾਰ ਭਾਸ਼ਣ ਕਰਵਾਇਆ ਗਿਆ। ਸੰਸਥਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵਿਸਥਾਰ ਭਾਸ਼ਣ ਵਿਚ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਮਾਸਟਰ ਰਾਮ ਕੁਮਾਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਵਿਸ਼ੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਸਾਨੂੰ ਖੇਡਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਮਹਾਨ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਤੋਂ ਪੇ੍ਰਰਨਾ ਲੈਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਮਹੱਤਵਪੂਰਨ ਹਨ ਕਿਉਂਕਿ ਖੇਡਾਂ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ-ਭਾਵਨਾ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਇਸ ਉਪਰੰਤ ਮਾਸਟਰ ਰਾਮ ਕੁਮਾਰ ਨੇ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਅਤੇ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਸੰਬੋਧਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟ ਰੀ ਖੇਡ ਦਿਵਸ ਹਰ ਸਾਲ 29 ਅਗਸਤ ਨੂੰ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਜੀ ਦਾ ਜੀਵਨ ਨੌਜਵਾਨਾਂ ਲਈ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਲਗਾਤਾਰ ਅਭਿਆਸ ਦੀ ਪੇ੍ਰਰਨਾ ਦਾ ਸਰੋਤ ਹੈ। ਮਾਸਟਰ ਰਾਮ ਕੁਮਾਰ ਨੇ ਕਿਹਾ ਕਿ ਖੇਡਾਂ ਨੂੰ ਕੇਵਲ ਮੁਕਾਬਲੇ ਜਾਂ ਤਗਮੇ ਜਿੱਤਣ ਤੱਕ ਸੀਮਤ ਨਹੀਂ ਸਮਝਣਾ ਚਾਹੀਦਾ। ਖੇਡਾਂ ਵਿਅਕਤੀ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨਾਲ ਵਿਦਿਆਰਥੀ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਮਿਹਨਤ, ਸਮੇਂ ਦੀ ਕਦਰ, ਅਨੁਸ਼ਾਸਨ, ਸਕਾਰਾਤਮਿਕ ਸੋਚ, ਚੰਗੀ ਸੰਗਤ, ਨਿਰੰਤਰ ਅਭਿਆਸ ਅਤੇ ਆਪਣੇ ਟੀਚੇ ਪ੍ਰਤੀ ਦ੍ਰਿੜ੍ਹ ਰਹਿਣ ਵਰਗੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥਣਾਂ ਨੂੰ ਮੋਬਾਈਲ ਅਤੇ ਹੋਰ ਡਿਜੀਟਲ ਸਾਧਨਾਂ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਖੇਡਾਂ ਜਾਂ ਕਿਸੇ ਨਾ ਕਿਸੇ ਸਰੀਰਕ ਗਤੀਵਿਧੀ ਨੂੰ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਭਵਿੱਖ ਦੀ ਨੀਂਹ ਰੱਖਣ ਦਾ ਸਮਾਂ ਹੈ ਅਤੇ ਇਸ ਸਮੇਂ ਦੌਰਾਨ ਕੀਤੀ ਮਿਹਨਤ ਹੀ ਭਵਿੱਖ ਦੀ ਸਫਲਤਾ ਦਾ ਰਾਹ ਤਿਆਰ ਕਰਦੀ ਹੈ। ਵਿਸਥਾਰ ਭਾਸ਼ਣ ਦੇ ਅੰਤ ਵਿਚ ਕਾਲਜ ਦੇ ਆਈ.ਕਿਊ.ਏ.ਸੀ. ਕੁਆਰਡੀਨੇਟਰ ਜਨਮੀਤ ਸਿੰਘ (ਡਾ:) ਵਲੋਂ ਮਾਸਟਰ ਰਾਮ ਕੁਮਾਰ ਦਾ ਕਾਲਜ ਵਿਚ ਪਹੁੰਚ ਕੇ ਵਿਦਿਆਰਥਣਾਂ ਨਾਲ ਆਪਣੇ ਅਨੁਭਵ ਅਤੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ: ਚਰਨਦੀਪ ਸਿੰਘ ਦੀ ਅਗਵਾਈ ਵਿਚ ਸੰਸਥਾ ਵਲੋਂ ਮਾਸਟਰ ਰਾਮ ਕੁਮਾਰ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਫਿਜ਼ੀਕਲ ਐਜੂਕੇਸ਼ਨ ਦੇ ਸਹਾਇਕ ਪ੍ਰੋਫੈਸਰ ਲਖਵਿੰਦਰ ਕੌਰ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕਿੱਥੇ ਗਿਆ ਰਾਮ ਸਰੂਪ ਅਣਖੀ ਮਿਊਂਸਪਲ ਲਾਇਬ੍ਰੇਰੀ ਦੀ ਬਿਲਡਿੰਗ ਦੇ ਵਾਧੇ ਲਈ ਲਗਾਏ ਗਏ 49.50 ਲੱਖ ਰੁਪਏ ਦੇ ਟੈਂਡਰ ਦਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।