02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਟਰੈਕਟਰ ਨੇ ਕਾਰ ਨੂੰ ਮਾਰੀ ਟੱਕਰ, ਕਾਰ ਚਾਲਕ ਦੀ ਮੌਤ

ਬਰਨਾਲਾ, 1 ਸਤੰਬਰ (ਨਰਿੰਦਰ ਅਰੋੜਾ)-ਪਿੰਡ ਸੰਘੇੜਾ ਨੇੜੇ ਟਰੈਕਟਰ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਕਾਰ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਨਰਿੰਦਰ ਅਰੋੜਾ)-ਪਿੰਡ ਸੰਘੇੜਾ ਨੇੜੇ ਟਰੈਕਟਰ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਕਾਰ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਵਾਸੀ ਈਨਾ ਬਾਜਵਾ ਥਾਣਾ ਸ਼ੇਰਪੁਰ ਨੇ ਬਿਆਨ ਦਰਜ ਕਰਵਾਏ ਕਿ ਉਹ ਆਲਟੋ ਕਾਰ ’ਤੇ ਸਮੇਤ ਅਰਸ਼ਦੀਪ ਸਿੰਘ ਵਾਸੀ ਖੇੜੀ ਕਲਾਂ ਅਤੇ ਤਿੰਨ ਹੋਰ ਸਾਥੀਆਂ ਨਾਲ ਪਿੰਡ ਖੇੜੀ ਤੋਂ ਬਰਨਾਲਾ ਵੱਲ ਜਾ ਰਹੇ ਸੀ । ਜਦੋਂ ਉਹ ਪਿੰਡ ਸੰਘੇੜਾ ਨੇੜੇ ਪਹੁੰਚੇ ਤਾਂ ਨਾਮਾਲੂਮ ਟਰੈਕਟਰ ਦੇ ਨਾਮਾਲੂਮ ਡਰਾਈਵਰ ਨੇ ਆਪਣਾ ਟਰੈਕਟਰ ਤੇਜ਼ ਰਫ਼ਤਾਰੀ ਨਾਲ ਲਿਆ ਕੇ ਉਨ੍ਹਾਂ ਦੀ ਕਾਰ ਦੀ ਡਰਾਈਵਰ ਸਾਈਡ ਵਿਚ ਮਾਰਿਆ ਜਿਸ ਵਿਚ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਸਾਥੀ ਜ਼ਖ਼ਮੀ ਹੋ ਗਏ। ਜਿਸ ’ਤੇ ਕਾਰਵਾਈ ਕਰਦਿਆਂ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਹਿਲੇ ਤਿੰਨ ਸਥਾਨ ’ਤੇ ਆਉਣ ਵਾਲੇ ਦੌੜਾਕਾਂ ਲਈ ਨਕਦ ਇਨਾਮਾਂ ਦਾ ਐਲਾਨ ਅਗਲੀ ਖ਼ਬਰ ਸ਼ਹੀਦ ਬੱਬਰ ਕਰਮ ਸਿੰਘ ਦੌਲਤਪੁਰ ਨੂੰ ਸਿੱਜਦਾ ਕਰਨ ਪੁੱਜੀਆਂ ਹਜ਼ਾਰਾਂ ਸੰਗਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।