ਪਿੰਡ ਸ਼ਹਿਣਾ ’ਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ
ਸ਼ਹਿਣਾ, 1 ਸਤੰਬਰ (ਸੁਰੇਸ਼ ਗੋਗੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਸ਼ਹਿਣਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਖੇਡ ਮੈਦਾਨ ਦਾ ਨਵੀਨੀਕਰਨ ਕਰ ਕੇ ਇਸ ਨੂੰ ਨੌਜਵਾਨਾਂ ਲਈ ਤਿਆਰ ਕਰ ਕੇ ਸਮਰਪਿਤ ਕੀਤਾ ਗਿਆ ਹੈ।
ਸ਼ਹਿਣਾ, 1 ਸਤੰਬਰ (ਸੁਰੇਸ਼ ਗੋਗੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਸ਼ਹਿਣਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਖੇਡ ਮੈਦਾਨ ਦਾ ਨਵੀਨੀਕਰਨ ਕਰ ਕੇ ਇਸ ਨੂੰ ਨੌਜਵਾਨਾਂ ਲਈ ਤਿਆਰ ਕਰ ਕੇ ਸਮਰਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਇਹ ਖੇਡ ਮੈਦਾਨ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੇ ਅੰਦਰ ਛਿਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿਚ ਅਥਾਹ ਹੁਨਰ ਹੈ, ਜਿਸ ਨੂੰ ਸਹੀ ਪਲੇਟਫ਼ਾਰਮ ਦੇਣ ਲਈ ਇਹ ਖੇਡ ਮੈਦਾਨ ਅਹਿਮ ਭੂਮਿਕਾ ਨਿਭਾਏਗਾ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡਾਂ ਦੇ ਬਿਹਤਰ ਮੌਕੇ ਵੀ ਯਕੀਨੀ ਬਣਾਏ ਜਾ ਰਹੇ ਹਨ । ਪੰਜਾਬ ਸਰਕਾਰ ਦਾ ਮੁੱਖ ਟੀਚਾ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਹੈ ਤਾਂ ਜੋ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਲਵਦੀਪ ਸਿੰਘ ਭਗਤਪੁਰਾ, ਚੇਅਰਮੈਨ ਅੰਮ੍ਰਿਤ ਢਿੱਲਵਾਂ, ਅਮਰੀਕ ਸਿੰਘ ਬੀਕਾ ਪ੍ਰਧਾਨ, ਸਰਪੰਚ ਨਾਜ਼ਮ ਸਿੰਘ, ਗੁਰਪ੍ਰੀਤ ਸਿੰਘ ਮਨੀ ਆੜ੍ਹਤੀਆ, ਜੈਆਦਮ ਪ੍ਰਕਾਸ਼ ਸਿੰਘ ਧਾਲੀਵਾਲ, ਸੁਖਦੇਵ ਸਿੰਘ ਝੋਰੜ, ਸਰਪੰਚ ਨਾਜ਼ਮ ਸਿੰਘ ਫ਼ੌਜੀ, ਡਾ: ਅਨਿਲ ਕੁਮਾਰ ਗਰਗ, ਹਰਨੇਕ ਸਿੰਘ ਸੈਕਟਰੀ, ਅਜੈਬ ਸਿੰਘ ਵੇਰਕਾ, ਅਮਨਦੀਪ ਸਿੰਘ ਜੱਸਲ, ਰਾਜਾ ਬਾਠ, ਵੈਦ ਯਾਦਵਿੰਦਰ ਸਿੰਘ, ਜਤਿੰਦਰ ਸਿੰਘ ਖਹਿਰਾ ਸਾਬਕਾ ਸਰਪੰਚ ਤੋਂ ਇਲਾਵਾ ਵੱਖ-ਵੱਖ ਅਹੁਦੇਦਾਰ ਅਤੇ ਪੰਚਾਇਤੀ ਨੁਮਾਇੰਦੇ ਮੌਜੂਦ ਸਨ।