02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਜ਼ੀਗਰ ਬਸਤੀ ’ਚ ਨਰਕ ਵਰਗੇ ਹਾਲਾਤ ਫੈਲਿਆ ਸੀਵਰੇਜ ਦਾ ਗੰਦਾ ਪਾਣੀ

ਤਪਾ ਮੰਡੀ, 1 ਸਤੰਬਰ (ਪ੍ਰਵੀਨ ਗਰਗ)- ਤਪਾ ਦੀ ਬਾਜ਼ੀਗਰ ਬਸਤੀ ’ਚ ਫਿਰ ਰਹੇ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਬਣਾ ਕੇ ਰੱਖ ਦਿੱਤੀ ਹੈ ਕਿਉਂਕਿ ਬਸਤੀ ਦੀ ਮੁੱਖ ਸੜਕ ’ਤੇ ਬਿਨਾਂ ਮੀਂਹ ਪਏ ਹੀ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

ਬਾਜ਼ੀਗਰ ਬਸਤੀ ਦੀ ਸੜਕ ’ਤੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ। ਤਸਵੀਰ : ਪ੍ਰਵੀਨ ਗਰਗ 02-09-2026
ਤਪਾ ਮੰਡੀ, 1 ਸਤੰਬਰ (ਪ੍ਰਵੀਨ ਗਰਗ)- ਤਪਾ ਦੀ ਬਾਜ਼ੀਗਰ ਬਸਤੀ ’ਚ ਫਿਰ ਰਹੇ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਬਣਾ ਕੇ ਰੱਖ ਦਿੱਤੀ ਹੈ ਕਿਉਂਕਿ ਬਸਤੀ ਦੀ ਮੁੱਖ ਸੜਕ ’ਤੇ ਬਿਨਾਂ ਮੀਂਹ ਪਏ ਹੀ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਗੱਲਬਾਤ ਦੌਰਾਨ ਬਸਤੀ ਨਿਵਾਸੀਆਂ ਨੇ ਦੱਸਿਆ ਕਿ ਇਸ ਸੜਕ ’ਤੇ ਇੱਕ ਨਿੱਜੀ ਸਕੂਲ ਵੀ ਸਥਿਤ ਹੈ। ਸਕੂਲ ਜਾਣ ਵਾਲੇ ਬੱਚਿਆਂ ਅਤੇ ਦੁਪਹਿਰ ਸਮੇਂ ਉਨ੍ਹਾਂ ਨੂੰ ਲੈਣ ਆਉਣ ਵਾਲੇ ਮਾਪਿਆਂ ਨੂੰ ਇਸੇ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਇਹ ਰਸਤਾ ਬਿਜਲੀ ਘਰ, ਪੁਲਿਸ ਥਾਣੇ ਅਤੇ ਡੀ.ਐਸ.ਪੀ. ਦਫ਼ਤਰ ਵੱਲ ਜਾਂਦਾ ਹੋਇਆ ਬਰਨਾਲਾ ਰੋਡ ਨਾਲ ਜੁੜਦਾ ਹੈ। ਇਸ ਕਰ ਕੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਰਸਤੇ ਤੋਂ ਲੰਘਦੇ ਹਨ। ਪਰ ਇੱਥੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਨੇ ਉਨ੍ਹਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਕੀਤੀ ਪਈ ਹੈ। ਜਦਕਿ ਉਨ੍ਹਾਂ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਜਾਣੂ ਵੀ ਕਰਵਾਇਆ, ਪਰ ਕੋਈ ਵੀ ਠੋਸ ਹੱਲ ਨਹੀਂ ਹੋ ਸਕਿਆ। ਇਹ ਗੰਦਾ ਪਾਣੀ ਪੀਣ ਵਾਲੇ ਪਾਣੀ ਦੀਆਂ ਪਾਈਪ ਲਾਈਨਾਂ ਵਿਚ ਮਿਲ ਰਿਹਾ ਹੈ। ਜਿਸ ਨਾਲ ਹੈਜ਼ਾ, ਪੀਲੀਆ, ਡੇਂਗੂ, ਮਲੇਰੀਆਂ ਅਤੇ ਹੋਰ ਬਿਮਾਰੀਆਂ ਫੈਲ ਸਕਦੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਪੈਣ ਤੋਂ ਬਾਅਦ ਪਾਣੀ ਖੜ੍ਹਾ ਹੁੰਦਾ ਤਾਂ ਇਸ ਨੂੰ ਕੁਦਰਤੀ ਕਾਰਨ ਮੰਨਿਆ ਜਾ ਸਕਦਾ ਸੀ, ਪਰ ਬਿਨਾਂ ਮੀਂਹ ਦੇ ਸੀਵਰੇਜ ਦਾ ਗੰਦਾ ਪਾਣੀ ਸੜਕ ’ਤੇ ਖੜ੍ਹਾ ਰਹਿਣਾ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਲੰਮੇ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਲੋਕਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਸਫ਼ਾਈ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਇਲਾਕੇ ਵਿਚ ਸੀਵਰੇਜ ਦਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਇਸ ਸੰਬੰਧੀ ਜਦ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ 1-2 ਦਿਨਾਂ ਤੋਂ ਸਮੱਸਿਆ ਆ ਰਹੀ ਹੈ ਜਿਸ ਨੂੰ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬਾਹਰਲਾ ਡੇਰਾ ਮਹੰਤ ਜਗੀਰ ਦਾਸ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਭਲਕੇ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।