03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ

ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪ੍ਰੀ ਨਰਸਰੀ ਦਾ ਦਰਜਾ ਵਰਕਰਾਂ ਨੂੰ ਦਿੱਤਾ ਜਾਵੇ, 3 ਤੋਂ 6 ਸਾਲ ਦੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਿਆ ਜਾਵੇ, ਉਨ੍ਹਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇ, ਰਾਸ਼ਨ ਪ੍ਰਣਾਲੀ ਵਿਚ ਸੁਧਾਰ ਕੀਤਾ ਜਾਵੇ, ਪ੍ਰਮੋਸ਼ਨ ਦੇ ਨਿਯਮਾਂ ਵਿਚ ਛੋਟ ਦਿੱਤੀ ਜਾਵੇ। ਇਸ ਦੌਰਾਨ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਰਨਜੀਤ ਕੌਰ, ਗੁਰਪ੍ਰੀਤ ਕੌਰ, ਕਿਰਨਾ ਰਾਣੀ, ਪਰਮਜੀਤ ਕੌਰ, ਜਸਵੀਰ ਕੌਰ, ਜਸਪਾਲ ਕੌਰ, ਅੰਗੂਰੀ ਦੇਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਵਲੋਂ ਚਿੰਟੂ ਪਾਰਕ ’ਚ 45 ਲੱਖ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ ਦਾ ਉਦਘਾਟਨ ਅਗਲੀ ਖ਼ਬਰ ਰਾਖਵੇਂਕਰਨ ਦੇ ਵਿਰੋਧ ਅਤੇ ਅਹਿਮ ਮੰਗਾਂ ਨੂੰ ਲੈ ਕੇ ਐਸ.ਸੀ. ਵਿੰਗ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ ਪਾਵਰਕਾਮ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।