ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ’ਚ ਲਈਆਂ ਪੁਜ਼ੀਸ਼ਨਾਂ
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ’ਚ ਹੋਣਹਾਰ ਖਿਡਾਰੀ ਵੀਰਿੰਦਰ ਸਿੰਘ ਅਤੇ ਕੁਸ਼ਲ ਜਿੰਦਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ ।
ਅਜੀਤ ਡੈਸਕ
03-09-2026