03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਤਪਾ ਪੁਲਿਸ ਵਲੋਂ 20 ਲੀਟਰ ਲਾਹਣ ਸਣੇ ਵਿਅਕਤੀ ਕਾਬੂ

ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)-ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ 20 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕੇ ’ਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ ਜੋ ਆਪਣੇ ਮਕਾਨ ਵਿਚ ਨਜਾਇਜ਼ ਸ਼ਰਾਬ ਅਤੇ ਲਾਹਣ ਰੱਖਣ ਤੇ ਕਸ਼ੀਦ ਕਰ ਕੇ ਅੱਗੇ ਵੇਚਣ ਆਦੀ ਹੈ, ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ।

ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 03-09-2026
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)-ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ 20 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕੇ ’ਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ ਜੋ ਆਪਣੇ ਮਕਾਨ ਵਿਚ ਨਜਾਇਜ਼ ਸ਼ਰਾਬ ਅਤੇ ਲਾਹਣ ਰੱਖਣ ਤੇ ਕਸ਼ੀਦ ਕਰ ਕੇ ਅੱਗੇ ਵੇਚਣ ਆਦੀ ਹੈ, ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰ ਕੇ 20 ਲੀਟਰ ਲਾਹਣ ਬਰਾਮਦ ਕਰ ਕੇ ਦੋਸ਼ੀ ਨੂੰ ਮੌਕੇ ’ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਜਗਪਾਲ ਸਿੰਘ , ਮੁੱਖ ਮੁਨਸ਼ੀ ਜਗਦੀਪ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਦੌਰਾਨ ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਲਾਈਆਂ ਤੀਜ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।