03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਭਦੌੜ, 2 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਜ਼ਿਲ੍ਹਾ ਪੱਧਰੀ ਕਬੱਡੀ ਨੈਸ਼ਨਲ ਦੇ ਮੁਕਾਬਲੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਏ ਗਏ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਸਕੂਲ ਦੇ ਪ੍ਰਿੰਸੀਪਲ ਪੀ.

ਅਜੀਤ ਡੈਸਕ 03-09-2026
ਭਦੌੜ, 2 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਜ਼ਿਲ੍ਹਾ ਪੱਧਰੀ ਕਬੱਡੀ ਨੈਸ਼ਨਲ ਦੇ ਮੁਕਾਬਲੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਏ ਗਏ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਸਕੂਲ ਦੇ ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਦੱਸਿਆ ਕਿ ਸਕੂਲ ਦੀਆਂ ਲੜਕੀਆਂ ਨੇ ਅੰਡਰ-19 ਵਰਗ ਵਿਚ ਪਹਿਲਾ, ਅੰਡਰ-14 ਵਰਗ ’ਚ ਦੂਜਾ ਸਥਾਨ ਪ੍ਰਾਪਤ ਕੀਤਾ । ਲੜਕਿਆਂ ਦੇ ਮੁਕਾਬਲਿਆਂ ’ਚ ਅੰਡਰ-19 ਵਿਚ ਪਹਿਲਾ ਸਥਾਨ, ਅੰਡਰ-17 ਵਿਚ ਦੂਜਾ ਸਥਾਨ ਅਤੇ ਅੰਡਰ-14 ਵਿਚ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ । ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨਾਲ ਸਰੀਰਕ ਤੰਦਰੁਸਤੀ ਮਿਲਦੀ ਹੈ ਅਤੇ ਵਿਦਿਆਰਥੀ ਵਰਗ ਵਿਚ ਅਨੁਸ਼ਾਸਨ, ਆਤਮ - ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਦਾ ਸਿਹਰਾ ਮੈਡਮ ਪਰਨਪ੍ਰੀਤ ਕੌਰ, ਬਖ਼ਸ਼ੀਸ਼ ਸਿੰਘ ਅਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ । ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਬਿਹਤਰੀ ਲਈ ਇਹ ਸਹਿਯੋਗ ਜਾਰੀ ਰਹੇਗਾ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 6 ਨੂੰ ਅਗਲੀ ਖ਼ਬਰ ਜਸਕਰਨ ਸਿੰਘ ਦਰਾਜ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।