03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਜ਼ਿਲ੍ਹਾ ਜੇਲ੍ਹ ਬਰਨਾਲਾ ਵਾਸਤੇ ਐਂਬੂਲੈਂਸ ਦਿੱਤੀ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਨੂੰ ਕਰੀਬ 7. 50 ਲੱਖ ਰੁਪਏ ਦੀ ਲਾਗਤ ਨਾਲ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ ।

ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਨੂੰ ਕਰੀਬ 7.50 ਲੱਖ ਰੁਪਏ ਦੀ ਲਾਗਤ ਨਾਲ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ । ਇਸ ਐਂਬੂਲੈਂਸ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਸੌਂਪਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਂਬੂਲੈਂਸ ਦੀ ਸਹੂਲਤ ਨਾਲ ਜ਼ਿਲ੍ਹਾ ਜੇਲ੍ਹ ਵਿਚ ਬੰਦੀਆਂ ਨੂੰ ਲੋੜ ਪੈਣ ’ਤੇ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਹਸਪਤਾਲ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੇਲ੍ਹ ਵਿਚ ਬੰਦੀਆਂ ਦੀ ਸਿਹਤ, ਭਲਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਜੇਲ੍ਹ ਸੁਪਰਡੈਂਟ ਐਸ.ਐਸ. ਨੰਦਗੜ੍ਹ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸਰਵਣ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਬਦ ਗਾਇਣ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਰਹੇ ਬੱਚੇ ਸਨਮਾਨਿਤ ਅਗਲੀ ਖ਼ਬਰ ਐਡਵੋਕੇਟ ਗਿੰਦੀ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀਵਾਨਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।