ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਸਜਾਓ, ਸ਼ਬਦ ਗਾਇਣ, ਜਪੁ ਜੀ ਸ਼ੁੱਧ ਉਚਾਰਨ ਅਤੇ ਲਿਖਤੀ ਟੈਸਟ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ’ਚ 1485 ਵਿਦਿਆਰਥੀਆਂ ਨੇ ਭਾਗ ਲਿਆ ।
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਸਜਾਓ, ਸ਼ਬਦ ਗਾਇਣ, ਜਪੁ ਜੀ ਸ਼ੁੱਧ ਉਚਾਰਨ ਅਤੇ ਲਿਖਤੀ ਟੈਸਟ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ’ਚ 1485 ਵਿਦਿਆਰਥੀਆਂ ਨੇ ਭਾਗ ਲਿਆ । ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ ਦੇ ਜਥੇ ਨੇ ਮਨੋਹਰ ਗੁਰਬਾਣੀ ਕੀਰਤਨ ਕੀਤਾ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਹੁਣ ਤੱਕ 67 ਹਜ਼ਾਰ ਦੇ ਲਗਭਗ ਵਿਦਿਆਰਥੀ ਭਾਗ ਲੈ ਚੁੱਕੇ ਹਨ। ਮੁਕਾਬਲਿਆਂ ਦੀ ਪਰਖ ਡਾ. ਤੇਜਾ ਸਿੰਘ ਤਿਲਕ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਰਾਗੀ ਗਗਨਦੀਪ ਸਿੰਘ, ਰਾਗੀ ਗੁਰਸੇਵਕ ਸਿੰਘ, ਰਾਗੀ ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਰਾਣੀ, ਮੈਡਮ ਕੁਲਦੀਪ ਕੌਰ, ਮੈਡਮ ਆਲੀਸਾ, ਮੈਡਮ ਸ਼ਿਲਪਾ, ਪਾਲ ਸਿੰਘ ਲਹਿਰੀ, ਵਿਨੋਦ ਸ਼ਰਮਾ, ਭੁਪਿੰਦਰ ਸਿੰਘ ਗਰਚਾ, ਇੰਦਰਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਜੰਟ ਸਿੰਘ ਸੋਨਾ ਅਤੇ ਮੈਡਮ ਪੂਜਾ ਨੇ ਕੀਤੀ। ਸ਼ਬਦ ਗਾਇਣ ਮੁਕਾਬਲੇ ਦੇ ਜੂਨੀਅਰ ਗਰੁੱਪ ’ਚ ਮਾਤਾ ਗੁਜਰੀ ਪਬਲਿਕ ਸਕੂਲ ਧਨੌਲਾ ਨੇ ਪਹਿਲਾ, ਪੰਜਾਬ ਪਬਲਿਕ ਸਕੂਲ ਧਨੌਲਾ ਨੇ ਦੂਜਾ ਤੇ ਸਰਵੋਤਮ ਅਕੈਡਮੀ ਖੁੱਡੀ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ । ਸੀਨੀਅਰ ਗਰੁੱਪ ’ਚ ਪੰਜਾਬ ਪਬਲਿਕ ਸਕੂਲ ਧਨੌਲਾ ਨੇ ਪਹਿਲਾ ਤੇ ਐਲ.ਬੀ.ਐਸ. ਕਾਲਜ ਬਰਨਾਲਾ ਨੇ ਦੂਜਾ ਸਥਾਨ ਹਾਸਿਲ ਕੀਤਾ । ਲਿਖਤੀ ਟੈਸਟ ਮੁਕਾਬਲੇ ’ਚ ਪ੍ਰਭਜੋਤ ਸਿੰਘ, ਜਸ਼ਨ ਸਿੰਘ, ਜਗਜੀਤ ਸਿੰਘ, ਸਮਨਪ੍ਰੀਤ ਕੌਰ, ਵੀਰਪਾਲ ਕੌਰ, ਗੁਰਸੀਰਤ ਕੌਰ, ਗੁਰਕਮਲ ਕੌਰ ਤੇ ਸੋਨਮ ਜੇਤੂ ਰਹੇ । ਦਸਤਾਰ ਸਜਾਓ ਮੁਕਾਬਲੇ ਵਿਚ ਅਰਜਨ ਸਿੰਘ, ਮਨਜਿੰਦਰ ਸਿੰਘ, ਸਹਿਨਦੀਪ ਸਿੰਘ, ਗੁਰਸ਼ਰਨ ਸਿੰਘ, ਹਰਜੋਤ ਸਿੰਘ, ਰਾਜਪਾਲ ਸਿੰਘ, ਸਾਹਿਬਵੀਰ ਸਿੰਘ ਜੇਤੂ ਰਹੇ ਅਤੇ ਜਪੁ ਜੀ ਸੁੱਧ ਉਚਾਰਨ ਮੁਕਾਬਲੇ ਵਿਚ ਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਨਵਰਾਜ ਸਿੰਘ, ਜਸ਼ਨਦੀਪ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਕੌਰ ਜੇਤੂ ਰਹੇ । ਜੇਤੂ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਜਨਰਲ ਸਕੱਤਰ ਹਰਬੰਸ ਸਿੰਘ ਭੱਠਲ, ਰਾਜਿੰਦਰ ਸਿੰਘ ਦਰਾਕਾ, ਖਜਾਨਚੀ ਅਜੈਬ ਸਿੰਘ ਜਵੰਧਾ, ਗੁਰਮੀਤ ਸਿੰਘ ਬਿੱਟੂ , ਰੇਸ਼ਮ ਸਿੰਘ, ਹਰਦੀਪ ਸਿੰਘ ਬਾਜਵਾ, ਹਰਵਿੰਦਰ ਸਿੰਘ ਬਾਜਵਾ, ਗਿ: ਕਰਮ ਸਿੰਘ ਭੰਡਾਰੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਗੁ: ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਸਮਾਗਮ ’ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਰੁਪਿੰਦਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਬਾਠ, ਐਸ.ਐਚ.ਓ. ਥਾਣਾ ਸਿਟੀ-1 ਇੰਸ : ਲਖਵੀਰ ਸਿੰਘ, ਗੁਰਜੀਤ ਸਿੰਘ ਖੁੱਡੀ, ਬੰਧਨਤੋੜ ਸਿੰਘ, ਗ੍ਰੰਥੀ ਜਸਪਾਲ ਸਿੰਘ, ਦਰਸ਼ਨ ਸਿੰਘ ਕਾਨੂੰਗੋ, ਮੈਨੇਜਰ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ।