05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਟੱਲੇਵਾਲ ਵਿਖੇ ਵਿਰਾਸਤੀ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਪਿੰਡ ਟੱਲੇਵਾਲ ਵਿਖੇ ਵਿਰਾਸਤੀ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਦੇ ਸਾਂਝੇ ਸਥਾਨਾਂ ਦੇ ਆਲੇ-ਦੁਆਲੇ ਪਿੱਪਲ, ਬੋਹੜ, ਨਿੰਮ ਅਤੇ ਹੋਰ ਰਵਾਇਤੀ ਬੂਟੇ ਲਗਾਏ ਗਏ, ਜੋ ਸਾਡੇ ਵਿਰਸੇ ਅਤੇ ਸ਼ੁੱਧ ਹਵਾ ਦਾ ਮੁੱਖ ਸਰੋਤ ਹਨ।

ਅਜੀਤ ਡੈਸਕ 05-09-2026
ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਪਿੰਡ ਟੱਲੇਵਾਲ ਵਿਖੇ ਵਿਰਾਸਤੀ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਦੇ ਸਾਂਝੇ ਸਥਾਨਾਂ ਦੇ ਆਲੇ-ਦੁਆਲੇ ਪਿੱਪਲ, ਬੋਹੜ, ਨਿੰਮ ਅਤੇ ਹੋਰ ਰਵਾਇਤੀ ਬੂਟੇ ਲਗਾਏ ਗਏ, ਜੋ ਸਾਡੇ ਵਿਰਸੇ ਅਤੇ ਸ਼ੁੱਧ ਹਵਾ ਦਾ ਮੁੱਖ ਸਰੋਤ ਹਨ। ਇਸ ਮੌਕੇ ਸਿੱਖਿਆ ਸ਼ਾਸਤਰੀ ਹੈਡ ਮਾ: ਰਣਜੀਤ ਸਿੰਘ ਟੱਲੇਵਾਲ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਵੱਧ ਰਹੀ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਵਿਰਾਸਤੀ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਪਿੰਡ ਵਾਸੀਆਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਬੂਟੇ ਲਗਾਉਣ, ਸਗੋਂ ਉਨ੍ਹਾਂ ਦੇ ਵੱਡੇ ਹੋਣ ਤੱਕ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵੀ ਸੰਭਾਲਣ। ਇਸ ਮੁਹਿੰਮ ਵਿਚ ਰੇਸ਼ਮ ਸਿੰਘ ਸਰਾਂ, ਰਾਜੂ ਸਿੰਘ, ਲੀਲਾ ਸਿੰਘ, ਸਰਾਂ ਭਰਾ ਤੋ ਇਲਾਵਾ ਹੋਰ ਆਗੂਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਵਾਲੀਬਾਲ ਟੀਮ ਦੇ ਚੋਣ ਟਰਾਇਲ 12 ਨੂੰ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।